ETV Bharat / state

FIR Against Amritpal singh: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ 'ਚ ਮਾਮਲਾ ਦਰਜ, ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਇਲਜ਼ਾਮ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਵੱਲੋਂ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਵਰਿੰਦਰ ਸਿੰਘ ਨਾਮਕ ਨੌਜਵਾਨ ਵੱਲੋਂ ਇਲਜ਼ਾਮ ਲਾਏ ਗਏ ਹਨ ਕਿ ਉਨ੍ਹਾਂ ਵੱਲੋਂ ਵਰਿੰਦਰ ਸਿੰਘ ਨੂੰ ਅਗਵਾ ਕਰ ਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ।

Case registered against Amritpal Singh in Ajnala
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ 'ਚ ਮਾਮਲਾ ਦਰਜ
author img

By

Published : Feb 17, 2023, 8:46 AM IST

Updated : Feb 17, 2023, 12:14 PM IST

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ 'ਚ ਮਾਮਲਾ ਦਰਜ

ਅਜਨਾਲਾ :
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ, ਜਿੱਥੇ ਬਹੁਤ ਸਾਰੇ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਰਾਹ ਦਸੇਰਾ ਮੰਨਦੇ ਹਨ, ਉਥੇ ਹੀ ਕੁਝ ਲੋਕ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਉਤੇ ਵਿਰੋਧ ਵੀ ਕਰਦੇ ਹਨ। ਇਸੇ ਤਰ੍ਹਾਂ ਹੀ ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਪਾਈ ਗਈ ਸੀ, ਜਿਸ ਤੋਂ ਬਾਅਦ ਹੁਣ ਵਰਿੰਦਰ ਸਿੰਘ ਹੈ ਅਤੇ ਉਹ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ।

ਸੋਸ਼ਲ ਮੀਡੀਆ ਉਤੇ ਅਪਲੋਡ ਕੀਤੀ ਸੀ ਵੀਡੀਓ : ਵਰਿੰਦਰ ਸਿੰਘ ਦੇ ਦੱਸਣ ਮੁਤਾਬਕ ਕੁਝ ਸਿੱਖ ਨੌਜਵਾਨਾਂ ਵੱਲੋਂ ਉਸ ਨਾਲ ਗੱਲਬਾਤ ਕਰ ਕੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਅਜਨਾਲਾ ਤੋਂ ਅਗਵਾ ਕਰ ਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ, ਜਿੱਥੇ ਜਾ ਕੇ ਉਨ੍ਹਾਂ ਨੌਜਵਾਨਾਂ ਵੱਲੋਂ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੇ ਵਿਰੋਧ ਵਿੱਚ ਉਸਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : vigilance: ਵਿਜੀਲੈਂਸ ਦੀ ਕਾਰਵਾਈ, ਵਿਅਕਤੀ ਨੂੰ 4 ਲੱਖ ਰਿਸ਼ਵਤ ਲੈਂਦਿਆ ਕੀਤਾ ਕਾਬੂ, 'ਆਪ' ਵਿਧਾਇਕ ਨੇ ਝੂਠੀਆਂ ਖ਼ਬਰਾਂ 'ਤੇ ਦਿੱਤਾ ਸ਼ਪੱਸਟੀਕਰਨ

"ਤਫਤੀਸ਼ ਤੋਂ ਬਾਅਦ ਕਰਾਂਗੇ ਕਾਰਵਾਈ" : ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਵਿੱਚ ਉਹ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵੀ ਨਾਂ ਸ਼ਾਮਲ ਹੈ। ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

Last Updated : Feb 17, 2023, 12:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.