ਅੰਮ੍ਰਿਤਸਰ: ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਦਿੱਲੀ ਦੀਆਂ ਬਰੂਹਾਂ 'ਤੇ ਵੀ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਇਸ ਦੇ ਨਾਲ ਹੀ ਫਸਲ ਦੀ ਵਾਢੀ ਮੌਕੇ ਕਿਸਾਨਾਂ ਨੂੰ ਮੰਡੀਆਂ 'ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਦਰਭ 'ਚ ਮਾਝੇ ਦੇ 52 ਦੇ ਕਰੀਬ ਪਿੰਡਾਂ 'ਚ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟ ਸਰਕਾਰ ਦੇ ਪੁਤਲੇ ਸਾੜ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਵੱਲ ਧੱਕਣਾ ਚਾਹੁੰਦੀ ਹੈ। ਜਿਸ ਕਾਰਨ ਪਹਿਲਾਂ ਕੇਂਦਰ ਵਲੋਂ ਖੇਤੀ ਕਾਨੂੰਨ ਬਣਾਏ ਗਏ ਅਤੇ ਹੁਣ ਪੰਜਾਬ ਸਰਕਾਰ ਮੰਡੀਆਂ 'ਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਨੂੰ ਉਨ੍ਹਾਂ ਦੇ ਮਨਸੂਬਿਆਂ 'ਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ:ਕੈਪਟਨ ਸਰਕਾਰ ਦੀਆਂ ਕਰੋਨਾ ਗਾਈਡਲਾਈਂਸ ਨੂੰ ਕਾਂਗਰਸੀ ਜਾਣਦੇ ਟਿੱਚ