ETV Bharat / state

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ - ਗੁਰੂ ਸਿੰਘ ਸਭਾ ਦਾ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ

ਵਿਧਾਨ ਸਭਾ ਚੋਣਾਂ ਦੀ ਤਰੀਕ ਨਜ਼ਦੀਕ ਆਉਣ ਤੇ ਲਗਾਤਾਰ ਹੀ ਪੰਜਾਬ ਵਿੱਚ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਗੱਲ ਕੀਤੀ ਜਾਏ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਦੀ ਤਾਂ ਉਥੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨਾਲ ਹੈ, ਕਿਹਾ ਜਾ ਰਿਹਾ ਹੈ ਕਿ ਦੋਵੇਂ ਆਗੂਆਂ ਨਾਲ ਵਿਧਾਨ ਸਭਾ ਹਲਕਾ ਪੂਰਬੀ ਦਾ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ।

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ

author img

By

Published : Feb 16, 2022, 7:19 PM IST

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ (Assembly elections) ਦੀ ਤਰੀਕ ਨਜ਼ਦੀਕ ਆਉਣ ਤੇ ਲਗਾਤਾਰ ਹੀ ਪੰਜਾਬ ਵਿੱਚ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਗੱਲ ਕੀਤੀ ਜਾਏ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਦੀ ਤਾਂ ਉਥੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨਾਲ ਹੈ, ਕਿਹਾ ਜਾ ਰਿਹਾ ਹੈ ਕਿ ਦੋਵੇਂ ਆਗੂਆਂ ਨਾਲ ਵਿਧਾਨ ਸਭਾ ਹਲਕਾ ਪੂਰਬੀ ਦਾ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ।

ਹੁਣ ਲਗਾਤਾਰ ਹੀ ਸਿੱਖ ਜਥੇਬੰਦੀਆਂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਸਮਰਥਨ ਕਰਦੀਆਂ ਵੀ ਦਿਖਾਈ ਦੇ ਰਹੀਆਂ ਹਨ। ਜਿਸ ਦੇ ਚੱਲਦੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਪ੍ਰੈੱਸ ਵਾਰਤਾ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਗੱਲ ਕੀਤੀ ਗਈ।

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾ ਕੇ ਜੋ ਸਿੱਖਾਂ ਨੂੰ ਤੋਹਫ਼ਾ ਦਿੱਤਾ। ਸਿੱਖ ਕਦੀ ਵੀ ਉਸ ਤੋਹਫ਼ੇ ਨੂੰ ਨਹੀਂ ਭੁੱਲ ਸਕਦੇ ਅਤੇ ਨਵਜੋਤ ਸਿੰਘ ਸਿੱਧੂ ਇੱਕ ਚੰਗੀ ਛਵੀ ਵਾਲਾ ਇਨਸਾਨ ਹੈ ਅਤੇ ਇਸ ਲਈ ਅਸੀਂ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ ਕਰਦੇ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਹੀ ਇੰਡੀਆ ਪਾਕਿਸਤਾਨ ਦਾ ਬਾਰਡਰ ਖੁਲ੍ਹਵਾਉਣ ਦੀ ਵੀ ਆਵਾਜ਼ ਚੁੱਕੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ 'ਚ ਜੋ ਅਕਾਲੀ ਦਲ ਦਾ ਆਗੂ ਹੈ। ਉਸ ਦੇ ਐੱਨਡੀਪੀ ਐਕਟ ਦਾ ਮਾਮਲਾ ਦਰਜ ਹੈ ਅਤੇ ਹੁਣ ਇਹ ਲੋਕ ਆਪ ਹੀ ਦੱਸ ਸਕਦੇ ਹਨ ਕਿ ਉਨ੍ਹਾਂ ਨੂੰ ਚੰਗੀ ਛਵੀ ਵਾਲਾ ਇਨਸਾਨ ਚਾਹੀਦਾ ਜਾਂ ਫਿਰ ਨਸ਼ਾ ਤਸਕਰ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਪ੍ਰਚਾਰ ਕਰਨ ਲਈ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਦਾ ਵੀ ਇਸਤੇਮਾਲ ਕਰਾਂਗੇ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਪੂਰਬੀ ਹਲਕੇ ਦੇ ਲੋਕਾਂ ਨੂੰ ਅਪੀਲ ਕਰਾਂਗੇ ਕਿ ਨਵਜੋਤ ਸਿੰਘ ਸਿੱਧੂ ਨੂੰ ਵੋਟ ਕਰਨ।

ਜ਼ਿਕਰਯੋਗ ਹੈ ਕਿ ਜਿੱਥੇ ਇਕ ਪਾਸੇ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਪੂਰਬੀ ਤੋਂ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ ਉਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਕਈ ਸਟਾਰ ਪ੍ਰਚਾਰਕ ਤੇ ਕਾਂਗਰਸ ਦੇ ਵੱਡੇ ਚਿਹਰੇ ਵੀ ਆ ਕੇ ਚੋਣ ਪ੍ਰਚਾਰ ਕਰ ਚੁੱਕੇ ਹਨ ਅਤੇ ਹੁਣ ਕਈ ਸਿੱਖ ਜਥੇਬੰਦੀਆਂ ਵੀ ਉਨ੍ਹਾਂ ਦੇ ਹੱਕ ਵਿੱਚ ਆ ਕੇ ਪ੍ਰਚਾਰ ਕਰਦੀਆਂ ਦਿਖਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ: ਕੇਜਰੀਵਾਲ ਦਾ ਵੱਡਾ ਦਾਅਵਾ, ਕਿਹਾ- ਭਦੌੜ ਤੋਂ 51,000 ਵੋਟਾਂ ਨਾਲ ਹਾਰਨਗੇ CM ਚੰਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.