ਅੰਮ੍ਰਿਤਸਰ: ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੰਮ੍ਰਿਤਸਰ ਵਿਖੇ ਐੱਸ. ਈ ਅਤੇ ਬੀ. ਸੀ ਭਾਈਚਾਰੇ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਵੰਡੇ ਗਏ। ਇੱਕ ਸਮਾਗਮ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਐੱਸ. ਈ ਅਤੇ ਬੀ. ਸੀ ਭਾਈਚਾਰੇ ਲਈ ਖਾਸ ਐਲਾਨ ਕੀਤੇ ਗਏ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐਸਈ ਅਤੇ ਬੀਸੀ ਦੇ ਕਰੀਬ 100 ਪਰਿਵਾਰਾਂ ਨੂੰ 50,000 ਤੱਕ ਦੇ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਵੀ ਵੰਡੇ ਗਏ।
ਇਸ ਮੌਕੇ ਵੇਰਕਾ ਨੇ ਕੈਪਟਨ ਤੇ ਕੇਜਰੀਵਾਲ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਵਾਂ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ 2022 ਵਿੱਚ ਕਿਸੇ ਵੀ ਪਾਰਟੀ ਦਾ ਅਸਰ ਕਾਂਗਰਸ ਸਰਕਾਰ ਨੂੰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ 2022 ’ਚ ਕਾਂਗਰਸ ਸਰਕਾਰ ਬਣਾਵੇਗੀ। ਵੇਰਕਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੇ ਮੰਤਰੀਆਂ ਨੂੰ ਗਾਰੰਟੀਆਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਪੰਜਾਬ ਨੂੰ ਕੀ ਗਰੰਟੀ ਦੇਵੇਗਾ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਨਾਲ ਕੈਪਟਨ ਦਾ ਗੱਠਜੋੜ ਵੀ ਸਾਡਾ ਕੁਝ ਨਹੀਂ ਵਿਗਾੜ ਸਕਦਾ ਕਿਉਂਕਿ ਬੀਜੀਪੀ ਜ਼ੀਰੋ ਪਾਰਟੀ ਹੈ ਅਤੇ ਕੈਪਟਨ ਵੀ ਜ਼ੀਰੋ ਹੋ ਗਏ ਹਨ। ਉਨ੍ਹਾਂ ਕਿਹਾ ਜ਼ੀਰੋ ਨਾਲ ਮਿਲ ਕੇ ਜ਼ੀਰੋ ਹੀ ਆਉਂਦਾ ਹੈ।
ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਮਜ਼ਬੂਤ ਪਾਰਟੀ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਾਰਟੀ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਤੇ ਲੋਕ ਵੀ ਹੁਣ ਖੁਸ਼ ਹਨ।
ਉਨ੍ਹਾਂ ਕਿਹਾ ਕਿ ਕੱਚੇ ਕੋਠੇ ਪੱਕੇ ਕਰਨ ਨੂੰ ਲੈ ਕੇ ਇੱਕ ਪਰਿਵਾਰ ਨੂੰ ਇੱਕ ਲੱਖ 75 ਹਜ਼ਾਰ ਰੁਪਇਆ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦੀ ਹੀ ਦੇਣ ਹੈ। ਉਥੇ ਹੀ ਸਿੱਧੂ ਮੂਸੇਵਾਲਾ ’ਤੇ ਗੱਲਬਾਤ ਕਰਦੇ ਹੋਏ ਵੇਰਕਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੌਜਵਾਨਾਂ ਦਾ ਰੋਲ ਮਾਡਲ ਹੈ ਤੇ ਉਸ ਨਾਲ ਬਹੁਤ ਨਵੀਂ ਯੂਥ ਜੁੜੀ ਹੋਈ ਹੈ ਤੇ ਲੋਕ ਉਹਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਵਧੀਆ ਹੈ।
ਉੱਥੇ ਹੀ ਆਏ ਹੋਏ ਲੋਕਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਬਹੁਤ ਵਧੀਆ ਕੰਮ ਕੀਤੇ ਹਨ ਜਿਹੜੇ ਸਾਡੇ ਕਰਜ਼ੇ ਮੁਆਫ਼ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਦਾ ਕੀਤਾ ਐਲਾਨ