ਅੰਮ੍ਰਿਤਸਰ: ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362 ਵੇਂ ਜਨਮ ਦਿਹਾੜੇ ਨੂੰ ਸਮਰਪਿਤ 24ਵਾਂ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਆਯੋਜਿਤ ਇਸ ਚੇਤਨਾ ਮਾਰਚ 'ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇਬਾਜ਼ੀ ਦੇ ਹੈਰਤਅੰਗੇਜ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਪੰਜਾਬ, ਹਰਿਆਣਾ, ਯੂਪੀ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਸਮੇਤ ਵੱਖ-ਵੱਖ ਰਾਜਾਂ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਸ਼ਮਿਲ ਹੋਈਆਂ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਹ ਚੇਤਨਾ ਮਾਰਚ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਸਮਾਪਤ ਹੋਵੇਗਾ।
ਵੱਡੀ ਗਿਣਤੀ ’ਚ ਸ਼ਮਿਲ ਹੋਈਆਂ ਸੰਗਤਾਂ: ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਚੇਤਨਾ ਮਾਰਚ ‘ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇਬਾਜ਼ੀ ਦੇ ਹੈਰਤਅੰਗਰੇਜ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਸੰਗਤਾਂ ਵੱਡੀ ਗਿਣਤੀ ‘ਚ ਸ਼ਮਿਲ ਹੋਈਆਂ। ਫੁੱਲਾਂ ਨਾਲ ਸਜਾਈ ਹੋਈ ਬਸ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਆਰੰਭ ਹੋਏ,ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਅੱਜ ਰਾਤ ਆਨੰਦਪੁਰ ਸਾਹਿਬ ਪਹੁੰਚੇਗਾ ਚੇਤਨਾ ਮਾਰਚ: ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦਸਿਆ ਕਿ ਇਹ 24 ਵਾਂ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਦੀ ਮਹਾਨ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਾ ਹੋਇਆ ਵੱਖ-ਵੱਖ ਪਿੰਡਾਂ ਸ਼ਹਿਰਾਂ ਚੋ ਹੁੰਦਾ ਹੋਇਆ ਅੱਜ ਰਾਤ ਆਨੰਦਪੁਰ ਸਾਹਿਬ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਤੋਂ ਬਾਅਦ ਕਲ 4 ਸਤੰਬਰ ਦੀ ਸ਼ਾਮ ਗੁਰੂਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਪਹੁੰਚ ਕੇ ਸੰਪਨ ਹੋਵੇਗਾ ਅਤੇ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਤਖਤ ਗੁਰੂਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਂਦੇ ਹੋਏ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਹੋਈਏ ਅਤੇ ਗੁਰੂ ਦੇ ਲੜ ਲਗੀਏ।
- Protest against Sukhbir Badal: ਫਰੀਦਕੋਟ 'ਚ ਸੁਖਬੀਰ ਬਾਦਲ ਦੇ ਕਾਫ਼ਲੇ ਦਾ ਵਿਰੋਧ, ਅਕਾਲੀ ਵਰਕਰਾਂ 'ਤੇ ਲੱਗੇ ਵਿਰੋਧ ਕਰਨ ਵਾਲੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ
- SC NEET PG candidate: NEET PG ਲਈ OCI ਕਾਰਡ ਧਾਰਕ ਵਿਦਿਆਰਥੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਜਾਣੋ ਕੀ ਹੈ ਮਾਮਲਾ
- Panchayats Dissolution Case: ਦੋ ਅਫ਼ਸਰਾਂ ਨੂੰ ਬਰਖ਼ਾਸਤ ਕਰਕੇ ਸਰਕਾਰ ਨੇ ਝਾੜਿਆ ਪੱਲਾ! ਕੀ ਅਫ਼ਸਰ ਲੈ ਸਕਦੇ ਹਨ ਸਰਕਾਰੀ ਫ਼ੈਸਲੇ ? ਦੇਖੋ ਖਾਸ ਰਿਪੋਰਟ
ਬਾਬਾ ਜੀਵਨ ਸਿੰਘ ਨੂੰ ਕਿਉਂ ਕਿਹਾ ਜਾਂਦਾ ਗੁਰੂ ਕੇ ਬੇਟੇ: ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦਸਿਆ ਕਿ ਬਾਬਾ ਜੀਵਨ ਸਿੰਘ ਨੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਨਾਲ ਲਗਭਗ ਸਾਰੀਆਂ ਜੰਗਾਂ 'ਚ ਵੱਧ ਚੜ ਕੇ ਹਿੱਸਾ ਲਿਆ ਅਤੇ ਇਸ ਦੌਰਾਨ ਆਪਣੇ ਸਾਰੇ ਪਰਿਵਾਰ ਦਾ ਬਲੀਦਾਨ ਵੀ ਦਿੱਤਾ। ਇਨ੍ਹਾਂ ਹੀ ਨਹੀਂ ਜਦੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ 'ਚ ਮੁਗਲਾਂ ਵਲੋਂ ਸ਼ਹੀਦ ਕਰਦਿਆਂ ਉਨ੍ਹਾਂ ਦਾ ਸ਼ੀਸ਼ ਧੜ ਨਾਲੋਂ ਅਲੱਗ ਕਰ ਦਿੱਤਾ ਗਿਆ ਤਾਂ ਬਾਬਾ ਜੀਵਨ ਸਿੰਘ ਆਪਣੀ ਜਿੰਦਗੀ ਦੀ ਪਰਵਾਹ ਨਾ ਕਰਦੇ ਹੋਏ ਗੁਰੂ ਸਾਹਿਬ ਦਾ ਸ਼ੀਸ਼ ਲੈ ਕੇ ਗੁਰੂ ਗੋਬਿੰਦ ਸਿੰਘ ਪਾਸ ਅਨੰਦਪੁਰ ਸਾਹਿਬ ਪਹੁੰਚੇ। ਬਾਬਾ ਜੀਵਨ ਸਿੰਘ ਦੀ ਸੇਵਾਵਾਂ ਤੋਂ ਖੁਸ਼ ਹੁੰਦਿਆਂ ਦਸ਼ਮ ਪਿਤਾ ਨੇ ਬਾਬਾ ਜੀਵਨ ਸਿੰਘ ਨੂੰ ਰੰਗਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਾਲ ਨਿਵਾਜਿਆ।