ਅੰਮ੍ਰਿਤਸਰ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵੀਰਵਾਰ ਨੂੰ ਅਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅੰਮ੍ਰਿਤਸਰ ਜਾਣ ਤੋਂ ਪਹਿਲਾ ਨਿਤਿਸ਼ ਕੁਮਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਵਿੱਚ ਵੀ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ।