ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਜੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ।
ਮੁੱਖ ਮੰਤਰੀ ਦੇ ਪਰਿਵਾਰ ਨੇ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ ਗਈ।
ਇਸ ਮੌਕੇ ਭਗਵੰਤ ਮਾਨ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹਨ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿਚ ਮਹਿਲਾ ਵਿਧਾਇਕ ਜੀਵਨਜੋਤ ਕੌਰ ਦੇ ਨਾਲ ਨਿੱਜੀ ਮੁਲਾਕਾਤ ਕਰਨ ਲਈ ਪੁੱਜੇ ਹਾਂ। ਵਿਧਾਇਕ ਜੀਵਨਜੋਤ ਕੌਰ ਵੱਲੋਂ ਮੁਖਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਦੇ ਸਵਾਗਤ ਦੇ ਬੋਰਡ ਵੀ ਲਗਾਏ ਗਏ ਹਨ।
ਇਹ ਵੀ ਪੜ੍ਹੋ: AAP ਨੂੰ ਸਤਾ ਰਿਹਾ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਡਰ !