ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅੱਜ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ। ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਵਨ ਅਸਥਾਨ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ, ਅਬਿਚਲ ਨਗਰ, ਨਾਂਦੇੜ ਲਈ ਅੱਜ ਸ੍ਰੀ ਅੰਮ੍ਰਿਤਸਰ ਤੋਂ ਪਹਿਲੀ ਰੇਲ ਯਾਤਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉੱਥੇ ਹੀ ਦੁਜੇ ਪਾਸੇ ਅੰਮ੍ਰਿਤਸਰ ਵਿਖੇ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਹੈ। (Pilgrimage Scheme )
ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ: ਹਰਭਜਨ ਈਟੀਓ ਨੇ ਅੱਗੇ ਦੱਸਿਆ ਕਿ ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ),ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ,ਮਾਤਾ ਵੈਸ਼ਨੂੰ ਦੇਵੀ ਅਤੇ ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਉੱਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ (Travel to religious places) ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
- Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ !
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
ਪੰਜਾਬ ਸਰਕਾਰ ਦਾ ਇਹ ਵਿਸ਼ੇਸ਼ ਉਪਰਾਲਾ ਹੈ: ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਲੋਕਾਂ ਨੂੰ ਆਪਣੇ ਗੁਰੂ ਧਾਮਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਜੋ-ਜੋ ਵਾਅਦੇ ਕੀਤੇ ਗਏ ਹਨ। ਪੰਜਾਬ ਦੇ ਲੋਕਾਂ ਨਾਲ ਉਹ ਸਾਰੇ ਵਾਅਦੇ ਜਲਦ ਪੂਰੇ ਕੀਤੇ ਜਾਣਗੇ। 40 ਕਰੋੜ ਰੁਪਏ ਪੰਜਾਬ ਦੇ 50 ਹਜ਼ਾਰ ਲੋਕਾਂ ਨੂੰ ਉਹਨਾਂ ਦੇ ਗੁਰੂ ਧਾਮਾਂ ਦੇ ਦਰਸ਼ਨ ਕਰਾਉਣ ਦੇ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਬਹੁਤ ਹੀ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਜੋ ਪੰਜਾਬ ਦੇ ਲੋਕਾਂ ਨੂੰ ਉਹਨਾਂ ਦੇ ਗੁਰੂ ਧਾਮਾਂ ਨਾਲ ਜੋੜਨ ਦੇ ਲਈ ਵਿਸ਼ੇਸ਼ ਟ੍ਰੇਨ (Special train to connect Guru Dhams) ਸ੍ਰੀ ਹਜੂਰ ਸਾਹਿਬ ਨੂੰ ਚਲਾਈ ਜਾ ਰਹੀ ਹੈ। ਇਹ ਲੋਕ ਛੇ ਦਿਨ ਦੀ ਯਾਤਰਾ ਅਤੇ ਹਜੂਰ ਸਾਹਿਬ ਜਾ ਰਹੇ ਹਨ ਤੇ ਦੋ ਦਸੰਬਰ ਨੂੰ ਇਹ ਵਾਪਸ ਅੰਮ੍ਰਿਤਸਰ ਆਉਂਣਗੇ। ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਗੁਰੂਧਾਮਾਂ ਦੇ ਲਈ ਯਾਤਰਾ ਚਾਲੂ ਕੀਤੀ ਜਾ ਰਹੀ ਹੈ।
ਸ਼ਰਧਾਲੂਆਂ ਦੇ ਲਈ ਯਾਤਰਾ ਚਾਲੂ ਕੀਤੀ ਜਾਵੇਗੀ: ਵਰਿੰਦਾਵਨ ਨੂੰ ਵੈਸ਼ਨੋ ਦੇਵੀ ਮਥੁਰਾ ਖਾਟੁ ਸ਼ਾਮ,ਅਜਮੇਰ ਸ਼ਰੀਫ ਦਮਦਮਾ ਸਾਹਿਬ ,ਜੋਤੀ ਲਿੰਗ ਨੂੰ ਸ਼ਰਧਾਲੂਆਂ ਦੇ ਲਈ ਯਾਤਰਾ ਚਾਲੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 40 ਹਜਾਰ ਕਰੋੜ ਰੁਪਏ ਦੇ ਕਰੀਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਹਨ। 50 ਹਜ਼ਾਰ ਲੋਕਾਂ ਨੂੰ ਆਪਣੇ ਗੁਰੂ ਧਾਮਾਂ ਦੇ ਲਈ ਇੱਕ ਸਾਲ ਦੇ ਵਿੱਚ ਯਾਤਰਾ ਕਰਾਉਣ ਨੂੰ ਲੈ ਕੇ ਉਹਨਾਂ ਦੱਸਿਆ ਕਿ ਸਭ ਤੋਂ ਪਹਿਲਾਂ ਇਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਿੱਟਾਂ ਮੁਹਈਆ ਕਰਵਾਈਆਂ ਗਈਆਂ ਹਨ। ਜਿਸ ਵਿੱਚ ਕੰਬਲ ਸਰਾਣਾ ਸ਼ੈਂਪੂ ਵਰਸ਼ ਪੇਸਟ ਹੋਰ ਵੀ ਜਰੂਰੀ ਸਮਾਨ ਸ਼ਰਧਾਲੂਆਂ ਨੂੰ ਵਰਤੋਂ ਵਾਲਾ ਮੌਜੂਦ ਹੈ ਤੇ ਇਸ ਵਿੱਚ ਮੈਡੀਕਲ ਟੀਮਾਂ ਵੀ ਨਾਲ ਤੈਨਾਤ ਕੀਤੀ ਗਈ ਹਨ। ਜੇਕਰ ਕਿਸੇ ਵੀ ਸ਼ਰੂ ਦੀ ਤਬੀਅਤ ਖਰਾਬ ਹੁੰਦੀ ਹੈ ਤਾਂ ਉਸ ਨੂੰ ਫੋਰਨ ਤੌਰ ਉੱਤੇ ਡਾਕਟਰੀ ਸਹਾਇਤਾ ਮੁਹੱਈਆ ਕਰਾਈ ਜਾਏਗੀ।