ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਅੱਜ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਪਰ ਜਿੱਥੇ ਸੱਦਾ ਭਵਨ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਆਈਆਂ ਹੋਈਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੇਹੱਦ ਵਧੀਆ ਉਪਰਾਲੇ ਕੀਤੇ ਗਏ ਹਨ। ਠੰਡੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਾਈਆਂ ਗਈਆਂ ਹਨ।
ਸ਼ੁੱਕਰਵਾਰ ਨੂੰ ਤਪਦੀ ਗਰਮੀ ਨੂੰ ਵੇਖਦੇ ਹੋਏ ਐਸਜੀਪੀਸੀ ਵੱਲੋਂ ਥਾਂ-ਥਾਂ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਠੰਡੇ ਤੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਹਨ। ਸੰਗਤਾਂ ਛਬੀਲਾਂ ਪੀ ਕੇ ਨਿਹਾਲ ਹੋ ਰਹੀਆਂ ਹਨ। ਉੱਥੇ ਹੀ ਆਈਆਂ ਹੋਈਆਂ ਸੰਗਤਾਂ ਨੇ ਦੱਸਿਆ ਕਿ ਧੰਨ-ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਤੱਤੀ ਤਵੀ ਉੱਤੇ ਬੈਠ ਕੇ ਤਪ ਕੀਤਾ ਸੀ।
ਜਿਸ ਦੇ ਚੱਲਦੇ ਅੱਜ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਥਾਂ-ਥਾਂ ਉੱਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਪਦਾਰਥ ਵੀ ਲਾਏ ਗਏ ਹਨ। ਆਈਆਂ ਹੋਈਆਂ ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕਰ ਵਾਹਿਗੁਰੂ ਦੇ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੀ Z ਸ਼੍ਰੇਣੀ ਸੁਰੱਖਿਆ