ਅੰਮ੍ਰਿਤਸਰ: ਹਲਕਾ ਰਾਜਾਸਾਂਸੀ ਦੇ ਪਿੰਡ ਠੱਠੇ ਵਿਖੇ ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੀ ਜਾਣ ਵਾਲੀ ਕਿਸਾਨ ਮਹਾ ਸਭਾ ਸਬੰਧੀ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਵਿਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਹਾਨ ਹਾਸਰਸ ਕਲਾਕਾਰ ਸੁਰਿੰਦਰ ਫ਼ਰਿਸ਼ਤਾ (ਘੁੱਲੇ ਸ਼ਾਹ) ਵਿਸੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਨਵੇਂ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਸੁਰਿੰਦਰ ਫ਼ਰਿਸ਼ਤਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਜੋ ਦਿੱਲੀ ਵਿੱਚ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਸਹੂਲਤਾਂ ਪੰਜਾਬ ਵਿੱਚ ਵੀ ਦਿੱਤੀਆਂ ਜਾਣਗੀਆਂ। ਜਿਸ ਨਾਲ ਪੰਜਾਬ ਦੇ ਲੋਕ ਹੋਰ ਖੁਸ਼ਹਾਲ ਹੋਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 21 ਮਾਰਚ ਦੀ ਬਾਘਾ ਪੁਰਾਣਾ ਕਿਸਾਨ ਮਹਾ ਸਭਾ ਵਿੱਚ ਵੱਧ ਚੜ੍ਹ ਪਹੁੰਚਿਆ ਜਾਵੇ। ਜਿਸ ਨਾਲ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਹੋਵੇਗੀ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇਗਾ।