ਅੰਮ੍ਰਿਤਸਰ: ਤਰਨ ਤਰਨ ਰੋਡ ਦੇ ਉੱਪਰ ਸਥਿਤ ਇੱਕ ਹਸਪਤਾਲ ਅੰਦਰ (Death of pregnant woman during treatment) ਇਲਾਜ ਦੌਰਾਨ ਗਰਭਵਤੀ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ਦੇ ਉੱਪਰ ਇਲਜ਼ਾਮ ਲਗਾਉਂਦਾ ਹੋਏ ਥਾਣਾ ਸੀ ਡਿਵੀਜ਼ਨ ਦੇ ਬਾਹਰ ਮ੍ਰਿਤਕ ਮਹਿਲਾ ਦੀ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਡਾਕਟਰਾਂ ਖਿਲਾਫ ਕਾਰਵਾਈ ਦੀ ਮੰਗ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਉਹ ਮਲਕਪੁਰ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਸ ਦੀ ਪਤਨੀ ਗਰਭਵਤੀ ਸੀ। ਉਸ ਦਾ ਇਲਾਜ ਸੁਲਤਾਨਵਿੰਡ ਰੋਡ ਉੱਤੇ ਇੱਕ ਨਰਸ ਦੇ ਕੋਲੋਂ ਚੱਲ ਰਿਹਾ ਸੀ, ਜਦੋਂ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਹੋਈ ਤਾਂ ਨਰਸ ਦੇ ਵੱਲੋਂ ਕੇਸ ਨੂੰ ਤਰਨ ਤਰਨ ਰੋਡ ਉੱਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਪਤਨੀ ਨੂੰ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਪਤਨੀ ਦੀ ਇਲਾਜ ਦੌਰਾਨ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਔਰਤ ਦੇ ਪਤੀ ਨੇ ਕਿਹਾ ਕਿ ਡਾਕਟਰਾਂ ਦੀ ਲਾਪਰਵਾਹੀ (Negligence of doctors) ਦੇ ਨਾਲ ਉਸ ਦੀ ਪਤਨੀ ਦੀ ਮੌਤ ਹੋਈ ਹੈ ਅਤੇ ਇਸ ਲਈ ਹੁਣ ਉਹ ਡਾਕਟਰਾਂ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ। (Demand action against doctors)
- Thief arrested from BSNL office: ਲੁਧਿਆਣਾ ਵਿਖੇ BSNL ਦਫਤਰ 'ਚ ਚੋਰੀ ਕਰਦੇ 2 ਮੁਲਜ਼ਮ ਕਾਬੂ, ਇੱਕ ਮੁਲਜ਼ਮ ਸਿਵਿਲ ਹਸਪਤਾਲ ਤੋਂ ਹੋਇਆ ਫਰਾਰ
- Self employment Scheme: ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਕੇਂਦਰ ਸਰਕਾਰ ਦਾ ਵੱਖਰਾ ਉਪਰਾਲਾ, ਵੱਖ-ਵੱਖ ਯੋਜਨਾਵਾਂ ਤਹਿਤ ਅਸਾਨੀ ਨਾਲ ਦਿੱਤਾ ਜਾ ਰਿਹਾ ਲੋਨ
- Drug Trafficker Arrested: ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਣ ਨਸ਼ਾ ਤਸਕਰ ਜ਼ਖ਼ਮੀ, ਦੋਵੇਂ ਤਸਕਰ ਗ੍ਰਿਫ਼ਤਾਰ
ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕਰਨ ਦਾ ਭਰੋਸਾ: ਦੂਜੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰ ਉਹਨਾਂ ਦੇ ਕੋਲ ਪਹੁੰਚੇ ਹਨ ਅਤੇ ਫਿਲਹਾਲ 174 ਦੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੀ ਪਹਿਲਾਂ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ ਉੱਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ (Action as per law) ਵਿੱਚ ਲਿਆਂਦੀ ਜਾਵੇਗੀ।