ਅੰਮ੍ਰਿਤਸਰ:ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਇਕ ਸਿੱਖ ਨੌਜਵਾਨ ਉਤੇ ਜੁੱਤੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਤੇ ਅਜੇ ਤੱਕ ਨਾ ਤਾਂ ਐੱਸਜੀਪੀਸੀ (SGPC) ਦਾ ਬਿਆਨ ਸਾਹਮਣੇ ਆਇਆ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਾਲਾਂਕਿ ਪਿਛਲੇ ਦਿਨੀਂ ਐੱਸਜੀਪੀਸੀ (SGPC)ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪ੍ਰੈੱਸ ਵਾਰਤਾ ਵੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਦਾੜ੍ਹੀਆਂ ਪੁੱਟੀਆਂ ਗਈਆਂ। ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ।ਹੁਣ ਦੇਖਣਾ ਇਹ ਹੋਵੇਗਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮੇਂ ਮੈਂਬਰਾਂ ਵੱਲੋਂ ਡਾਇਰੈਕਟਰ (Director) ਨਰਿੰਦਰ ਸਿੰਘ ਉੱਪਰ ਜੁੱਤੀ ਸੁੱਟ ਕੇ ਗਾਲੀ ਗਲੋਚ ਕਰਨ ਦੇ ਮਾਮਲੇ ਚ ਐੱਸਜੀਪੀਸੀ ਸ੍ਰੀ ਅਕਾਲ ਤਖਤ ਸਾਹਿਬ ਕੀ ਨੋਟਿਸ ਲੈਂਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮੇਂ ਜਦੋਂ ਨਵੇਂ ਚੁਣੇ ਗਏ ਮੈਂਬਰਾਂ ਵੱਲੋਂ ਚੋਣ ਡਾਇਰੈਕਟਰ ਸਰਦਾਰ ਨਰਿੰਦਰ ਸਿੰਘ ਉੱਪਰ ਜੁੱਤੀ ਸੁੱਟੀ ਗਈ।ਜਿਸ ਤੋਂ ਬਾਅਦ ਕੀ ਹੁਣ ਪੰਜਾਬੀ ਪਰਮੋਸ਼ਨ ਕੌਂਸਲ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਜਿਸਦੇ ਚਲਦੇ ਜਸਵੰਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ 'ਤੇ ਪਹੁੰਚ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਉੱਤੇ ਕਾਰਵਾਈ ਦੀ ਮੰਗ ਕੀਤੀ ਗਈ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਾਬਤ ਸੂਰਤ ਵਿਅਕਤੀ ਦੀ ਬੇਅਦਬੀ ਕਰਦਿਆਂ ਜਾਂ ਪੱਗ ਉਤਾਰਦਾ ਹੈ ਅਤੇ ਅਸੀਂ ਸਮੁੱਚਾ ਪੰਥ ਇਕੱਠਾ ਹੋ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹਨ। ਜਦੋਂ ਅਜਿਹੇ ਹਾਲਾਤ ਹੁੰਦੇ ਹੈ ਕਿ ਸਿੱਖੀ ਸਿੱਖ ਤੇ ਬੇਅਦਬੀ ਕਰਦਾ ਹੈ।