ETV Bharat / state

ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਕੋਲੋਂ ਸਰੂਪ ਗਾਇਬ ਹੋਣੇ ਚਿੰਤਾਜਨਕ: ਜਰਨੈਲ ਸਿੰਘ - ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ 14 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਸਿੱਖ ਸੰਗਤਾਂ ਵੱਲੋਂ ਗਾਇਬ ਸਰੂਪਾਂ ਦੇ ਮਾਮਲੇ ਵਿੱਚ ਮੋਰਚਾ ਲਾਇਆ ਹੋਇਆ ਹੈ। ਇਸ ਮੋਰਚੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿੱਖ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ।

ਫ਼ੋਟੋ
ਫ਼ੋਟੋ
author img

By

Published : Oct 8, 2020, 2:25 PM IST

Updated : Oct 8, 2020, 3:27 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ 14 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਸਿੱਖ ਸੰਗਤਾਂ ਵੱਲੋਂ ਗਾਇਬ ਸਰੂਪਾਂ ਦੇ ਮਾਮਲੇ ਵਿੱਚ ਮੋਰਚਾ ਲਾਇਆ ਹੋਇਆ ਹੈ। ਇਸ ਮੋਰਚੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿੱਖ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ।

ਵੀਡੀਓ

ਫਿਰੋਜ਼ਪੁਰ ਤੋਂ ਸਿੱਖ ਬੀਬੀਆਂ,ਨੌਜਵਾਨ ਅਤੇ ਬਜ਼ੁਰਗਾਂ ਦੇ ਕਾਫ਼ਲੇ ਨਾਲ ਪੁੱਜੇ ਜਰਨੈਲ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਮ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਨੀਂਹ ਵਿੱਚ ਸ਼ਹੀਦਾਂ ਦਾ ਖੂਨ ਹੈ ਤੇ ਮਹਾਨ ਤੇ ਵੱਡੀ ਸੰਸਥਾ ਦੇ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣਾ ਚਿੰਤਾਜਨਕ ਗੱਲ ਹੈ ਅਤੇ ਹੋਰ ਅਨੇਕਾ ਤਰ੍ਹਾਂ ਦੀਆਂ ਬੇਅਦਬੀਆਂ ਹੋ ਰਹੀਆਂ ਹਨ,ਇਸ ਲਈ ਸਤਿਕਾਰ ਕਮੇਟੀਆਂ ਤੇ ਸਮੂਹ ਸਿੱਖ ਸੰਗਤਾਂ ਵੱਲੋਂ ਪਿਛਲੇ 24 ਦਿਨਾਂ ਤੋਂ ਧਰਨਾ ਮੋਰਚਾ ਲਾਇਆ ਹੋਇਆ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਬਹਾਲ ਹੋ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।

ਫ਼ੋਟੋ
ਫ਼ੋਟੋ

ਜਰਨੈਲ ਸਿੰਘ ਨੇ ਕਿਹਾ ਕਿ ਇਨ੍ਹਾਂ 7 ਮੈਂਬਰੀ ਟੀਮ ਕਰਕੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਂਚ ਦੀ ਰਿਪੋਰਟ ਜਨਤਕ ਕਰਨੀ ਪਈ ਅਤੇ ਨਵੀਂ ਅੰਤ੍ਰਿੰਗ ਕਮੇਟੀ ਨੂੰ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਕਰਵਾਉਣੇ ਪਏ ਅਤੇ ਝਾੜੂ ਦੀ ਸੇਵਾ ਵੀ ਕਰਨੀ ਪਈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਸਾਹਿਬ ਗਾਇਬ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵੱਧ ਤੋਂ ਵੱਧ ਮੋਰਚੇ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਫਿਰੋਜ਼ਪੁਰ ਦੀਆਂ ਸਿੱਖ ਸੰਗਤਾਂ ਨੂੰ ਲੈ ਕੇ ਅੱਜ ਇਸ ਮੋਰਚੇ ਵਿੱਚ ਪਹੁੰਚੇ ਹਨ ਤਾਂ ਜੋ ਛੇਤੀ ਛੇਤੀ ਇਨਸਾਫ਼ ਮਿਲ ਸਕੇ।

Last Updated : Oct 8, 2020, 3:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.