ਅੰਮ੍ਰਿਤਸਰ: ਸ਼ਹਿਰ ਦੇ ਹਲਕਾ ਦੱਖਣੀ ਵਿੱਚ ਸੁੰਦਰੀਕਰਨ ਦੇ ਨਾਮ ‘ਤੇ ਸ਼ੁਰੂ ਕੀਤੇ ਗਏ ਪ੍ਰੋਜੈਕਟ (Project) ਲੋਕਾਂ ਲਈ ਸਿਰ ਦਰਦ ਬਣਿਆ ਹੋਇਆ ਹੈ। ਸੁੰਦਰੀਕਰਨ ਦੇ ਨਾਮ ‘ਤੇ ਕੀਤੇ ਜਾ ਰਹੇ ਵਿਕਾਸ ਤਾਂ ਕਿਸੇ ਥਾਂ ‘ਤੇ ਵੇਖਣ ਨੂੰ ਮਿਲ ਨਹੀਂ ਰਿਹਾ, ਸਗੋਂ ਅੰਮ੍ਰਿਤਸਰ ਦੀਆਂ ਸੜਕਾਂ (Roads of Amritsar) ਮੀਂਹ (rain) ਦੇ ਕਾਰਨ ਧਰਤੀ ਹੇਠ ਧੱਸਦੀਆਂ ਜਾ ਰਹੀਆਂ ਹਨ। ਜਿਸ ਕਰਕੇ ਲੋਕਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਲ ਦੇ ਕਾਰਨ ਇੱਥੇ ਕਈ ਵਾਹਨਾਂ ਨੂੰ ਵੱਡਾ ਨੁਕਸਾਨ ਪਹੁੰਚਿਆਂ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਹਲਕੇ ਦੇ ਵਿਧਾਇਕ ਜੋ ਪੰਜਾਬ ਸਰਕਾਰ ਵਿੱਚ ਮੰਤਰੀ (Minister in Punjab Govt) ਵੀ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ, ਕਿ ਹਲਕੇ ਦੀਆਂ ਸੜਕਾਂ ਵੱਲ ਧਿਆਨ ਦਿੱਤਾ ਜਾਵੇ।
ਇਸ ਮੌਕੇ ਹਲਕੇ ਦੇ ਲੋਕਾਂ ਨੇ ਕਿਹਾ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਜਦੋਂ ਥੋੜ੍ਹੇ ਅਜਿਹੇ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਜਮਾ ਹੋਣ ਨਾਲ ਲੋਕਾਂ ਦਾ ਨਾਮ ਜੀਵਨ ਪ੍ਰਭਾਵਿਤ ਹੋਇਆ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਦੋਂ ਥੋੜ੍ਹੇ ਮੀਂਹ ਪੈਣ ਤੋਂ ਬਾਅਦ ਹੀ ਸੜਕ ਵਿੱਚ ਡੂੰਘੇ-ਡੂੰਘੇ ਖੱਡੇ ਹੋ ਜਾਂਦੇ ਸਨ, ਪਰ ਫਿਰ ਵੀ ਸਥਾਨਕ ਪ੍ਰਸ਼ਾਸਨ ਨੇ ਬੀਤ ਚੁੱਕੇ ਸਮੇਂ ਤੋਂ ਕੁਝ ਵੀ ਸਿੱਖਿਆ ਨਹੀਂ, ਸਗੋਂ ਪਹਿਲਾਂ ਹੋਈਆਂ ਕੁਤਾਹੀਆਂ ਨੂੰ ਦੁਬਾਰਾ ਦੁਰਾਹਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੁੰਦਰੀਕਰਨ ਦੇ ਨਾਮ ‘ਤੇ ਸ਼ਹਿਰ ਵਿੱਚ ਥਾਂ-ਥਾਂ ‘ਤੇ ਤੋੜ-ਫੋੜ ਕੀਤੀ ਗਈ ਹੈ। ਜੋ ਲੋਕਾਂ ਲਈ ਸਿਰ ਦਰਦ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਨ੍ਹਾਂ ਲੋਕਾਂ ਦਾ ਇਲਜ਼ਾਮ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਅੰਦਰ ਸਰਕਾਰ ਬਣਾਉਣ ਤੋਂ ਬਾਅਦ ਆਪਣੇ ਕੀਤੇ ਹੋਏ ਵਾਅਦੇ ਭੁੱਲ ਚੁੱਕੀ ਹੈ।
ਇਹ ਵੀ ਪੜ੍ਹੋ:ਮਹਿੰਗਾਈ ਅਤੇ ਬੇਰੁਜ਼ਗਾਰੀ ਖਿਲਾਫ ਕਾਂਗਰਸੀਆਂ ਦਾ ਧਰਨਾ ਪ੍ਰਦਰਸ਼ਨ