ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰੇਦਸ਼ਾਂ 'ਤੇ ਨਕਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ, ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਿੰਡ ਮੁੱਛਲ ਪੁੱਜੇ।
ਇਸ ਮੌਕੇ ਦੁਖੀ ਪਰਿਵਾਰਾਂ ਨੂੰ ਢਾਰਸ ਦਿੰਦੇ ਸੋਨੀ ਨੇ ਕਿਹਾ ਕਿ ਤੁਹਾਨੂੰ ਇਨਸਾਫ ਦਿਵਾਇਆ ਜਾਵੇਗਾ, ਚਾਹੇ ਦੋਸ਼ੀ ਕਿਸੇ ਵੀ ਪਾਰਟੀ ਜਾਂ ਧੜੇ ਦੇ ਵਿਅਕਤੀ ਹੋਣ, ਬਖਸ਼ੇ ਨਹੀਂ ਜਾਣਗੇ ਅਤੇ ਉਨ੍ਹਾਂ ਨੂੰ ਕੇਵਲ ਜੇਲ੍ਹ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ, ਬਲਕਿ ਉਨ੍ਹਾਂ ਦੀ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਇਸ ਸਬੰਧ ਵਿੱਚ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 37 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੜਤਾਲ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ਵੀ ਵਿਭਾਗੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।