ਅਮ੍ਰਿਤਸਰ: ਬੀਤੇ ਦਿਨੀਂ ਭਾਜਪਾ ਦੇ ਵਿਧਾਇਕ ‘ਤੇ ਹਮਲੇ‘ ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਕਿ ਕੋਈ ਵੀ ਰਾਜਪਾਲ ਨੂੰ ਮਿਲ ਸਕਦਾ ਹੈ ਅਤੇ ਇਹ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਇਸ ਦੀ ਸਖ਼ਤ ਆਲੋਚਨਾ ਕੀਤੀ ਗਈ, ਅਤੇ ਡੀਜੀਪੀ ਨੇ ਵੀ ਇਸ ਮਾਮਲੇ ਵਿੱਚ ਪੰਜਾਬ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਇਸ ਦੀ ਅਲੋਚਨਾ ਕਰਦੀ ਹੈ, ਪਰ ਭਾਜਪਾ ਨੂੰ ਇਸ ਦੇ ਪਿੱਛੇ ਦੇ ਕਾਰਨਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਭਾਜਪਾ ਪਿਛਲੇ ਕਾਫ਼ੀ ਸਮੇਂ ਤੋਂ ਸੜਕਾਂ ‘ਤੇ ਘੁੰਮ ਰਹੀ ਹੈ। ਕਿਸਾਨ ਘਰਾਂ ਨੂੰ ਛੱਡ ਗਏ ਹਨ ਅਤੇ ਸੜਕਾਂ 'ਤੇ ਬੈਠੇ ਹਨ, ਉਨ੍ਹਾਂ ਨੂੰ ਇਸ ਗੱਲ ਦਾ ਅਫ਼ਸੋਸ ਹੋਣਾ ਚਾਹੀਦਾ ਹੈ। ਭਾਜਪਾ ਲੀਡਰਾਂ ਨੂੰ ਸੋਚਣਾ ਚਾਹੀਦਾ ਹੈ ਕਿ ਕਿਸਾਨ ਕਾਨੂੰਨ ਨੂੰ ਹੱਥਾਂ ਵਿੱਚ ਲੈਣ ਲਈ ਮਜਬੂਰ ਕਿਉਂ ਹਨ? ਹੋਰ ਤਾਂ ਹੋਰ ਭਾਜਪਾ ਦੇ ਲੀਡਰ ਆਮ ਲੋਕਾਂ ਕੋਲ ਜਾਣ ਦੀ ਲਈ ਮਜ਼ਬੂਰ ਕਿਉਂ ਹਨ, ਬਲਕਿ ਭਾਜਪਾ ਦੇ ਲੀਡਰਾਂ ਨੂੰ ਲੋਕਾਂ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਕੋਲ ਜਾਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ
ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਅਸਤੀਫ਼ੇ ਦੀ ਮੰਗ ਕਰਨੀ ਚਾਹੀਦੀ ਹੈ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕਰਨੀ ਚਾਹੀਦੀ ਹੈ।