ਅੰਮ੍ਰਿਤਸਰ: ਵਿਸ਼ਵ ਪ੍ਰਸਿੱਧ (World famous) ਡੇਰਾ ਰਾਧਾ ਸੁਆਮੀ ਬਿਆਸ (Dera Radha Lord Beas) ਵਿਖੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਕੈਬਨਿਟ ਦੇ ਹੋਰਨਾਂ ਲੀਡਰਾਂ ਸਣੇ ਪੁੱਜੇ। ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Dera Beas Chief Baba Gurinder Singh Dhillon) ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਆਏ। ਜਦਕਿ ਉਪ ਮੁੱਖ ਮੰਤਰੀ ਓਪੀ ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹੋਰ ਲੀਡਰ ਇਸ ਦੌਰਾਨ ਸੜਕੀ ਮਾਰਗ ਰਾਹੀਂ ਡੇਰਾ ਬਿਆਸ ਪੁੱਜੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸਵੇਰੇ ਕਰੀਬ 11 ਵਜੇ ਡੇਰਾ ਬਿਆਸ ਪੁੱਜੇ ਅਤੇ ਦੁਪਹਿਰ ਇੱਕ ਵਜੇ ਦੇ ਕਰੀਬ ਵਾਪਿਸ ਰਵਾਨਾ ਹੋ ਗਏ। ਇਸ ਮੁਲਾਕਾਤ ਉਪਰੰਤ ਡੇਰਾ ਬਿਆਸ ਤੋਂ ਬਾਹਰ ਨਿਕਲਦਿਆਂ ਉਪ ਮੁੱਖ ਮੰਤਰੀ ਓਪੀ ਸੋਨੀ (Deputy Chief Minister OP Soni) ਅਤੇ ਹੋਰਨਾਂ ਕਾਂਗਰਸੀ ਲੀਡਰਾਂ ਨੇ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਦੌਰਾਨ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੀਟਿੰਗ ਮੌਕੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਪੀਸੀਸੀ ਉਪ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਨਵਤੇਜ ਸਿੰਘ ਚੀਮਾ ਅਤੇ ਹੋਰ ਲੀਡਰ ਸ਼ਾਮਿਲ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਹੁਣ ਤੱਕ ਨਹੀਂ ਹੋਈ ਡੀਜੀਪੀ ਦੀ ਨਿਯੁਕਤੀ, ਕੇਂਦਰ ਨੂੰ ਭੇਜੀ ਸੂਚੀ ਦਾ ਇੰਤਜ਼ਾਰ