ETV Bharat / state

ਜਹਿਰੀਲੀ ਸ਼ਰਾਬ ਪੀੜਤ ਪਰਿਵਾਰ ਨੂੰ ਵੇਰਕਾ ਨੇ ਪੱਲਿਓ ਦਿੱਤੇ 1 ਲੱਖ ਰੁਪਏ

author img

By

Published : Aug 6, 2020, 2:14 PM IST

ਵੀਰਵਾਰ ਨੂੰ ਕਾਂਗਰਸ ਵਿਧਾਇਕ ਡਾ. ਰਾਜਕੁਮਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਤੇ ਛੱਤ ਡਿੱਗਣ ਵਾਲੇ ਪੀੜਤ ਪਰਿਵਾਰ ਨੂੰ ਇੱਕ-ਇੱਕ ਲੱਖ ਦੇ ਰੁਪਏ ਦਾ ਚੈਕ ਦਿੱਤਾ ਤੇ ਦੂਜੀ ਪਾਰਟੀਆਂ ਨੂੰ ਅਪੀਲ ਕੀਤੀ ਉਹ ਵੀ ਪੀੜਤਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।

ਕਾਂਗਰਸੀ ਵਿਧਾਇਕ ਦੁੱਖ ਵੇਲੇ ਪੀੜਤਾਂ ਦਾ ਫੜਿਆ ਹੱਥ

ਅੰਮ੍ਰਿਤਸਰ: ਵੀਰਵਾਰ ਨੂੰ ਕਾਂਗਰਸ ਵਿਧਾਇਕ ਡਾ. ਰਾਜਕੁਮਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਤੇ ਛੱਤ ਡਿੱਗਣ ਵਾਲੇ ਪੀੜਤ ਪਰਿਵਾਰ ਨੂੰ ਇੱਕ-ਇੱਕ ਲੱਖ ਦੇ ਰੁਪਏ ਦਾ ਚੈਕ ਦੇ ਕੇ ਉਨ੍ਹਾਂ ਦੁੱਖ ਘਟਾਉਣ ਦਾ ਯਤਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਕੀ ਸਿਆਸਤ ਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਦੂਜੇ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।

ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਉੱਤੇ ਉਨ੍ਹਾਂ ਦੇ ਨਾਲ ਦੇ ਘਰ ਦੀ ਦੀਵਾਰ ਡਿੱਗਣ ਨਾਲ ਉਨ੍ਹਾਂ ਦੀ ਨੂੰਹ ਤੇ ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਕਮਾਉਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨਿੱਕੇ ਮੁ਼ੰਡੇ ਨੂੰ ਰੁਜ਼ਗਾਰ ਦੇਣ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਰਾਜ ਕੁਮਾਰ ਦਾ ਧੰਨਵਾਦ ਕੀਤਾ।

ਉਥੇ ਮੌਜੂਦ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੇ ਘਰ ਹੁਣ ਕੋਈ ਕਮਾਉਣ ਵਾਲਾ ਨਹੀਂ ਹੈ। ਉਨ੍ਹਾਂ ਦੇ ਛੋਟੇ-ਛੋਟੇ 2 ਬੱਚੇ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।

ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਲੋਕਾਂ ਦੇ ਦੁੱਖ 'ਤੇ ਵਿਰੋਧੀ ਧਿਰ ਆਪਣਿਆਂ ਰੋਟੀਆਂ ਸੇਕ ਰਹੀ ਹੈ। ਆਪ ਦੇ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਦੋਵੇਂ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਅਜਿਹੇ ਦੁੱਖ ਦੇ ਸਮੇਂ ਵਿੱਚ ਸਿਆਸਤਦਾਨੀਆਂ ਨੂੰ ਪਾਰਟੀ ਬਾਜੀ ਤੋਂ ਉੱਤੇ ਉੱਠ ਕੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਨਾ ਕੀ ਆਪਣਾ ਮਤਲਬ ਕੱਢਣਾ ਚਾਹੀਦਾ ਹੈ। ਅਜਿਹੇ ਸਮੇਂ ਵਿੱਚ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 117 ਵਿਧਾਇਕ ਅਤੇ 13 ਸੰਸਦ ਮੈਂਬਰ ਹਨ ਜੇਕਰ ਸਭ ਇੱਕ ਲੱਖ ਦੀ ਸਹਾਇਤਾ ਕਰਦੇ ਹਨ ਤਾਂ ਇਨ੍ਹਾਂ ਪਰਿਵਾਰਾਂ ਦੀਆਂ ਮੁਸ਼ਕਲਾਂ ਹੱਲ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ:ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਪਹੁੰਚਿਆ 2 ਮਿਲੀਅਨ ਦੇ ਨੇੜੇ, 40 ਹਜ਼ਾਰ ਤੋਂ ਪਾਰ ਮੌਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.