ਅੰਮ੍ਰਿਤਸਰ: ਪੰਜਾਬ ਕਾਂਗਰਸ ’ਚ ਕਾਫੀ ਲੰਬੇ ਸਮੇਂ ਤੋਂ ਚਲ ਰਹੇ ਕਾਟੋ ਕਲੇਸ਼ ਨੂੰ ਹਾਈਕਮਾਨ ਨੇ ਖਤਮ ਕਰਦਿਆ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤ ਕੀਤੀ ਗਈ ਹੈ। ਜਿਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੇ ਨਾਲ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਦੇ ਨਾਂ ਹਨ ਸੰਗਤ ਸਿੰਘ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਹਨ।
ਅੰਮ੍ਰਿਤਸਰ ਦੇ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵੀ ਹਨ। ਸੁਖਵਿੰਦਰ ਸਿੰਘ ਡੈਨੀ ਦੇ ਨਾਲ ਈਟੀਵੀ ਭਾਰਤ ਦੇ ਗੱਲਬਾਤ ਕੀਤੀ ਇਸ ਦੌਰਾਨ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਇੱਕ ਪਰਿਵਾਰ ਹੈ ਤੇ ਪਰਿਵਾਰ ਵਿੱਚ ਮਤਭੇਦ ਹੁੰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਬੈਠ ਕੇ ਹੱਲ ਕਰ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਵਾਂਗਾ।
ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਚ ਕੋਈ ਧੜੇਬੰਦੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜਗੀ ਤੇ ਕਿਹਾ ਕਿ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਸਾਰੀ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ 2022 ਦੀਆਂ ਚੋਣਾਂ ਜਿੱਤੇ ਸਰਕਾਰ ਬਣਾਵੇਗੀ।