ETV Bharat / state

PPE ਕਿੱਟਾਂ ਦੇ ਖ਼ਰੀਦ ਘੁਟਾਲੇ ਨੂੰ ਲੈ ਕੇ ਕਾਂਗਰਸੀ ਸਾਂਸਦ ਨੇ ਕੇਂਦਰ ਨੂੰ ਲਿਖੀ ਚਿੱਠੀ

author img

By

Published : Jun 27, 2020, 10:04 AM IST

ਪੀਪੀਈ ਕਿੱਟਾਂ ਦੀ ਖ਼ਰੀਦ ਘੁਟਾਲੇ ਨੂੰ ਲੈ ਕੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਗੱਲ ਆਖੀ ਹੈ।

congress mp writes letter to centre for probe into alleged ppe scam
PPE ਕਿੱਟਾਂ ਦੇ ਖ਼ਰੀਦ ਘੁਟਾਲੇ ਨੂੰ ਲੈ ਕੇ ਕਾਂਗਰਸੀ ਸਾਂਸਦ ਨੇ ਕੇਂਦਰ ਨੂੰ ਲਿਖੀ ਚਿੱਠੀ

ਅੰਮ੍ਰਿਤਸਰ: ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਆਪਣੀ ਹੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਔਜਲਾ ਨੇ ਪੀਪੀਈ ਕਿੱਟਾਂ ਦੀ ਖ਼ਰੀਦ ਨੂੰ ਲੈ ਕੇ ਹੋ ਘੁਟਾਲੇ ਦੀ ਜਾਂਚ ਸਬੰਧੀ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸੰਕਟ ਦੇ ਸਮੇਂ ਸੇਫਟੀ ਕਿੱਟਾਂ ਖਰੀਦਣ ਵਿੱਚ ਹੋਏ ਘੁਟਾਲੇ ਦੀ ਜਾਂਚ ਤੇਜ਼ ਕੀਤੀ ਜਾਵੇ।

ਦੱਸ ਦਈਏ ਕਿ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਸਟਾਫ਼ 'ਤੇ 7 ਲੱਖ ਰੁਪਏ ਦੀਆਂ ਪੀਪੀਈ ਕਿੱਟਾਂ 41 ਲੱਖ ਰੁਪਏ ਵਿੱਚ ਖਰੀਦਣ ਦੋਸ਼ ਲਗਾਏ ਗਏ ਹਨ, ਜਿਸ ‘ਤੇ ਕਾਂਗਰਸ ਦੇ ਸੰਸਦ ਮੈਂਬਰ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਔਜਲਾ ਨੇ ਆਪਣੇ ਐਮਪੀ ਫੰਡ ਵਿੱਚੋਂ ਪੀਪੀਈ ਕਿੱਟਾਂ ਦੀ ਖ਼ਰੀਦ ਲਈ ਇੱਕ ਕਰੋੜ ਰੁਪਏ ਦਿੱਤੇ। ਇਸ ਘੁਟਾਲੇ ਅਤੇ ਜਾਂਚ ਵਿੱਚ ਦੇਰੀ ਸਬੰਧੀ ਔਜਲਾ ਨੇ ਪਿਛਲੇ ਹਫ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖੀ ਸੀ।

ਇਹ ਵੀ ਪੜ੍ਹੋ: SIT ਨੂੰ ਬਾਦਲਾਂ ਦੇ ਕਰੀਬੀ ਜੱਜਾਂ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਕੀਤੇ ਜਾਣ ਤੇ ਇਤਰਾਜ਼

16 ਜੂਨ ਨੂੰ ਲਿਖੇ ਇੱਕ ਪੱਤਰ ਵਿੱਚ ਔਜਲਾ ਨੇ ਕਿਹਾ, "ਇਹ ਬਹੁਤ ਚਿੰਤਾ ਦੀ ਗੱਲ ਹੈ ਕਿ ਮੁਨਾਫਾਖੋਰਾਂ ਨੇ ਇਨ੍ਹਾਂ ਮੁਸ਼ਕਿਲ ਸਮਿਆਂ ਵਿੱਚ ਵੀ ਸਾਨੂੰ ਨਹੀਂ ਛੱਡਿਆ ਅਤੇ ਹਸਪਤਾਲ ਪ੍ਰਬੰਧਨ ਅਤੇ ਅਧਿਕਾਰੀ ਕਿਵੇਂ ਜਾਂਚ ਨੂੰ ਦਬਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।"

ਉਨ੍ਹਾਂ ਦੋਸ਼ ਲਾਇਆ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਆਈਏਐਸ ਅਧਿਕਾਰੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹਨ, ਜਿਸ ਕਰਕੇ ਔਜਲਾ ਨੇ ਹੁਣ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.