ਅੰਮ੍ਰਿਤਸਰ: ਹਲਕਾ ਅਜਨਾਲਾ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਧਿਕਾਰੀ ਕਮ ਐਸਡੀਐਮ ਅਜਨਾਲਾ ਦੀਪਕ ਭਾਟੀਆ ਨੂੰ ਦਾਖ਼ਲ ਕਰਵਾਏ ਗਏ।
ਇਸ ਮੌਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅਜਨਾਲਾ ਦੀਆਂ 15 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ ਅਤੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਕਰਵਾਏ ਜਾ ਰਹੇ ਵਿਕਾਸ ਦੇ ਆਧਾਰ 'ਤੇ ਅਜਨਾਲਾ ਅੰਦਰ ਕਾਂਗਰਸ ਪਾਰਟੀ 15 ਵਾਰਡਾਂ ਤੇ ਜਿੱਤ ਹਾਸਲ ਕਰਕੇ ਅਜਨਾਲਾ ਵਿਖੇ ਕਮੇਟੀ ਬਣਾਏਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਅਜਨਾਲਾ ਸ਼ਹਿਰ ਦਾ ਵਿਕਾਸ ਕਰਵਾਏਗੀ।