ਅੰਮ੍ਰਿਤਸਰ: ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਲਈ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਅਗਵਾਈ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਗਈ।
ਇਸ ਮੌਕੇ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਬੇਰੋਜ਼ਗਾਰੀ ਵੱਧ ਗਈ ਹੈ ਤੇ ਲੱਖਾਂ ਹੀ ਲੋਕ ਆਪਣੀਆਂ ਨੌਕਰੀਆਂ ਤੋਂ ਹੱਥ ਧੋ ਬੈਠੇ ਹਨ। ਔਜਲਾ ਨੇ ਕਿਹਾ ਕਿ ਜੀਐਸਟੀ ਨਾਲ ਲੋਕਾਂ ਦੇ ਵਪਾਰ ਖ਼ਤਮ ਹੋ ਗਏ ਤੇ ਰਹਿੰਦੀ ਹੋਈ ਕਸਰ ਨੋਟਬੰਦੀ ਨੇ ਕੱਢ ਦਿੱਤੀ। ਔਜਲਾ ਨੇ ਕਿਹਾ ਕਿ ਦੇਸ਼ ਇਸ ਸਮੇਂ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਿਹਾ ਹੈ। ਔਜਲਾ ਨੇ ਕਿਹਾ ਕਿ ਇਸ ਤੋਂ ਵੱਡੀ ਬਦਕਿਸਮਤੀ ਕੀ ਹੋਵੇਗੀ ਕਿ ਅੱਜ ਨਿਆਏ ਪਾਲਿਕਾ ਵੀ ਮਜਬੂਰ ਹੈ ਤੇ ਜੱਜਾ ਨੂੰ ਬਾਹਰ ਆ ਕੇ ਆਪਣੀ ਮਜਬੂਰੀ ਕਹਿਣੀ ਪੈ ਰਹੀ ਹੈ।