ਅੰਮ੍ਰਿਤਸਰ: ਇਕ ਪਾਸੇ ਕਾਂਗਰਸ ਪਾਰਟੀ ਕਿਸਾਨੀ ਅੰਦੋਲਨ ਨੂੰ ਲੈ ਕੇ ਹਰ ਇੱਕ ਕਿਸਾਨ ਦੇ ਨਾਲ ਹੋਣ ਦੀ ਗੱਲ ਕਰ ਰਹੀ ਹੈ ਦੂਜੇ ਪਾਸੇ ਪਿੰਡਾਂ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਦੀ ਤਾਂ ਉੱਥੋਂ ਦੇ ਕਾਂਗਰਸੀ ਸਰਪੰਚ ਤੇ ਇੱਕ ਕਿਸਾਨ ਪਰਿਵਾਰ ਵੱਲੋਂ ਜ਼ਮੀਨ ਤੇ ਧੱਕੇ ਨਾਲ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਪੀੜਤ ਕਿਸਾਨ ਵੱਲੋਂ ਇਸ ਮਾਮਲੇ ਦੇ ਵਿੱਚ ਕਿਸਾਨ ਆਗੂਆਂ ਦੀ ਮਦਦ ਲਈ ਗਈ ਹੈ ਜਿਸਦੇ ਚੱਲਦੇ ਕਿਸਾਨਾਂ ਤੇ ਕਿਸਾਨ ਆਗੂਆਂ ਨੇ ਮੌਕੇ ਤੇ ਪਹੁੰਚ ਕੇ ਉਸਨੂੰ ਉਸਦੀ ਜ਼ਮੀਨ ਦਿਵਾਈ ਗਈ ਹੈ।
ਕਿਸਾਨ ਨੇ ਦੱਸਿਆ ਕਿ ਕਾਂਗਰਸੀ ਸਰਪੰਚ ਵਲੋਂ ਲਗਾਤਾਰ ਹੀ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਨ੍ਹਾਂ ਦੇ ਖਿਲਾਫ਼ ਝੂਠਾ ਮਾਮਲਾ ਦਰਜ ਕਰਾ ਕੇ ਉਨ੍ਹਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਗਈ।ਕਿਸਾਨ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਉਨ੍ਹਾਂ ਦੇ ਵੱਲੋਂ ਸੰਯੁਕਤ ਮੋਰਚੇ ਦੀ ਮਦਦ ਲਈ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਉੱਥੇ ਪਹੁੰਚ ਕੇ ਉਨ੍ਹਾਂ ਦੀ ਜ਼ਮੀਨ ਨੂੰ ਛੁਡਵਾਇਆ ਗਿਆ ਹੈ। ਇਸ ਦੌਰਾਨ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਕਿਸਾਨ ਨੇ ਦੱਸਿਆ ਕਿ ਉਨ੍ਹਾਂ ਤੇ ਜੋ ਝੂਠਾ ਪਰਚਾ ਕਰਵਾਇਆ ਗਿਆ ਹੈ ਉਹ ਰੱਦ ਹੋਣਾ ਚਾਹੀਦਾ ਹੈ।
ਉੱਥੇ ਹੀ ਸੰਯੁਕਤ ਮੋਰਚੇ ਵੱਲੋਂ ਪਹੁੰਚੇ ਬਲਦੇਵ ਸਿੰਘ ਸਰਸਾ ਦੇ ਪੁੱਤਰ ਮਹਿਤਾਬ ਸਿਰਸਾ ਨੇ ਜੰਮ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਦੇ ਹੱਕ ਦੀ ਗੱਲ ‘ਤੇ ਕੀਤੀ ਜਾ ਰਹੀ ਹੈ ਪਰ ਜ਼ਮੀਨੀ ਪੱਧਰ ‘ਤੇ ਨਤੀਜੇ ਕੁਝ ਹੋਰ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਖੱਬੇ ਰਾਜਪੂਤਾਂ ਪਹੁੰਚ ਕੇ ਕਿਸਾਨ ਨੂੰ ਉਸਦੀ ਜ਼ਮੀਨ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਸੰਕਟ ਨੇ ਸਰਕਾਰ 'ਸੀਤ' ਕੀਤੀ ਤੇ ਵਿਰੋਧੀਆਂ ਦੇ ਪਾਰੇ 'ਹਾਈ'