ਅੰਮ੍ਰਿਤਸਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਨਵੇਂ ਰਾਜਪਾਲਾਂ ਨੇ ਭਾਰਤ ਵਿੱਚ ਕਾਂਗਰਸ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਲੋਕ ਸਭਾ ਵਿੱਚ ਲੋਕਤੰਤਰ ਦਾ ਘਾਣ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਕਿ ਅੰਮ੍ਰਿਤਸਰ ਸ਼ਹਿਰ ਅਤੇ ਧਰਨੇ ਤੋਂ ਕਾਂਗਰਸੀ ਵਰਕਰਾਂ ਅਤੇ ਕਾਂਗਰਸੀ ਨੇਤਾ ਵੀ ਪਹੁੰਚੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਐਮ ਐਲ ਏ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਸ਼ਰੇਆਮ ਲੋਕ ਸਭਾ ਦੇ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ। ਅਜਿਹਾ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਚੋਣਾਂ ਦਾ ਸਿਸਟਮ ਵੀ ਪ੍ਰਭਾਵਿਤ ਹੋ ਸਕਦਾ ਹੈ ਉਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ ਸਿਰਫ ਇਹੀ ਕਿਹਾ ਸੀ। ਇਦਾ ਹੀ ਕੀ ਹੋਰ ਵੀ ਮੋਦੀ ਅਜਿਹੇ ਹਨ ਜੋ ਦੇਸ਼ ਦਾ ਪੈਸਾ ਲੁੱਟ ਕੇ ਵਿਦੇਸ਼ ਚਲੇ ਗਏ ਅਗਰ ਮੋਦੀ ਕਹਿੰਦੇ ਮਾਮਲਾ ਦਰਜ ਹੁੰਦਾ ਹੈ ਤਾਂ ਸਾਡੇ ਸਾਰਿਆਂ ਉਪਰ ਮਾਮਲਾ ਦਰਜ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : Dis’Qualified MP: ਰਾਹੁਲ ਗਾਂਧੀ ਨੇ ਟਵਿੱਟਰ ਅਕਾਊਂਟ ਦਾ ਬਾਇਓ ਕੀਤਾ ਅਪਡੇਟ, ਲਿਖਿਆ "ਡਿਸ'ਕੁਆਲੀਫਾਈਡ ਐੱਮਪੀ"
2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ: ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ 23 ਮਾਰਚ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਵਾਲੀ ਟਿੱਪਣੀ 'ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਹੈ। ਰਾਹੁਲ ਗਾਂਧੀ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ ਯਾਨੀ ਹੁਣ ਰਾਹੁਲ ਗਾਂਧੀ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ ਪਾਇਆ। ਜਿਸਦੇ ਚਲਦੇ ਪੂਰੇ ਭਾਰਤ ਵਿਚ ਹੁਣ ਕਾਂਗਰਸ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ: ਹਿਮਾਚਲ ਦੇ ਮੁੱਖ ਮੰਤਰੀ ਤੇ ਕੈਬਨਿਟ ਸਣੇ ਵਿਧਾਇਕਾਂ ਨੇ ਪਾਰਟੀ ਆਗੂ ਨਾਲ ਇਕਜੁੱਟਤਾ ਜ਼ਾਹਿਰ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਘੜੀ ਗਈ ਹੈ ਕਿਉਂਕਿ ਉਹ ਲੋਕਾਂ ਨਾਲ ਜੁੜੇ ਮੁੱਦੇ ਚੁੱਕ ਰਹੇ ਹਨ। ਉਨ੍ਹਾਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਚੱਲ ਕੇ ਲੋਕਾਂ ਨੂੰ ਸੁਣਿਆ ਹੈ। ਕਾਂਗਰਸ ਨੇ ਅੱਜ ਪੱਛਮੀ ਬੰਗਾਲ ਵਿਚ ਵੀ ਰੋਸ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਨੂੰ ਅਯੋਗ ਠਹਿਰਾਏ ਜਾਣ ਵਿਰੁੱਧ ਅੱਜ ਕਾਂਗਰਸ ਨੇ ਨਾਗਪੁਰ ਵਿਚ ਵੀ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਨੂੰ ‘ਤਾਨਾਸ਼ਾਹ’ ਕਰਾਰ ਦਿੰਦਿਆਂ ਨਾਅਰੇਬਾਜ਼ੀ ਕੀਤੀ। ਗੁਜਰਾਤ ਵਿਚ ਕਾਂਗਰਸ ਵਰਕਰਾਂ ਨੇ 19 ਜ਼ਿਲ੍ਹਿਆਂ ਵਿਚ ਮੌਨ ਰੋਸ ਪ੍ਰਦਰਸ਼ਨ ਕੀਤਾ ਹੈ।