ਅੰਮ੍ਰਿਤਸਰ: ਕਿਸਾਨ ਜੱਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਕਥਿਤ ਦੋਸ਼ੀ (Controversy on Delhi Amritsar Katra Express) ਅਧਿਕਾਰੀ ਖਿਲਾਫ ਕਾਰਵਾਈ ਤੇ ਪੀੜਿਤ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਨੇ ਕਿਹਾ ਕਿ ਦਿੱਲੀ ਅੰਮ੍ਰਿਤਸਰ ਜੰਮੂ ਕਟੜਾ ਐਕਸਪ੍ਰੈੱਸ ਹਾਈਵੇ ਪ੍ਰੋਜੈਕਟ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਉਨ੍ਹਾਂ ਕਿਹਾ ਕਿ ਜੋ ਇਸ ਪ੍ਰੋਜੈਕਟ ਵਿੱਚ ਐਸਡੀਐਮ ਵੱਲੋਂ ਧਾਂਧਲੀ ਕੀਤੀ ਗਈ ਸੀ ਉਸ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਡਾ ਲੱਗੇ ਹੋਏ ਹਨ। ਦੂਜੇ ਪਾਸੇ, ਏਡੀਸੀ ਜਨਰਲ ਸੁਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਉਪਰੰਤ ਰਿਪੋਰਟ ਡਿਪਟੀ ਕਮਿਸ਼ਨਰ ਕੋਲ ਜਮਾਂ ਕਰਵਾਈ ਜਾ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਕਿਹਾ 20 ਦਿਨ ਬੀਤ ਜਾਣ ਦੇ ਬਾਅਦ ਵੀ ਕਥਿਤ ਦੋਸ਼ੀ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋ ਜਿਸ ਅਧਿਕਾਰੀ ਲਈ ਜਾਂਚ ਲਈ ਡਿਊਟੀ ਲਗਾਈ ਗਈ ਸੀ, ਉਹ ਰਿਪੋਰਟ ਡਿਪਟੀ ਕਮਿਸ਼ਨਰ ਕੌਲ ਪੁਹੰਚ ਚੁੱਕੀ ਹੈ, ਪਰ ਉਸ ਨੂੰ ਜਨਤਕ ਨਹੀਂ ਕੀਤਾ ਜਾ ਰਿਹਾ।
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਇਕ ਪਰਸੈਂਟ ਕਮੀਸ਼ਨ ਖਾਣ ਵਾਲੇ ਮੰਤਰੀ ਨੂੰ ਕੱਢਣ ਦਾ ਦਾਅਵਾ ਕਰਨ ਵਾਲੀ ਸਰਕਾਰ 500 ਕਰੋੜ ਦੇ ਘੋਟਾਲੇ ਵਿੱਚ ਕਿਉਂ ਚੁੱਪ ਹੈ। ਇਹ ਸਮਝ ਤੋਂ ਪਰੇ ਹੈ। ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਮੰਨਿਆ ਕਿ ਇਸ ਪ੍ਰੋਜੈਕਟ ਵਿੱਚ ਕਰੋੜਾਂ ਰੁਪਏ ਦੀ ਹੇਰਾਫੇਰੀ ਹੋਈ ਹੈ। ਪਰ, ਸਰਕਾਰ ਕਥਿਤ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਉੱਤੇ ਇਕ ਹਫਡਤੇ ਤੱਕ ਅਣਮਿੱਥੇ ਸਮੇ ਲਈ ਧਰਨਾ ਲਗਉਣਗੇ ਅਤੇ ਸੰਘਰਸ਼ ਤੇਜ ਕੀਤਾ ਜਾਵੇਗਾ।
ਜਨਰਲ ਸੁਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਉਪਰੰਤ ਰਿਪੋਰਟ ਡਿਪਟੀ ਕਮਿਸ਼ਨਰ ਪਾਸ ਜਮਾਂ ਕਰਵਾਈ ਜਾ ਚੁੱਕੀ ਹੈ। ਇਸ ਦੇ ਬਾਰੇ ਡਿਪਟੀ ਕਮਿਸ਼ਨਰ ਨਾਲ ਗੱਲ ਕਰ ਸਕਦੇ ਹੋ। ਉਨ੍ਹਾਂ ਇਸ ਮਾਮਲੇ ਉੱਤੇ ਕੁਝ ਵੀ ਜ਼ਿਆਦਾ ਬੋਲਣ ਤੋਂ ਗੁਰੇਜ਼ ਕੀਤਾ।
ਕੀ ਹੈ ਮਾਮਲਾ: ਕਿਸਾਨਾਂ ਵਲੋਂ ਅਧਿਕਾਰੀਆਂ ਉੱਤੇ ਜਮੀਨਾਂ ਐਕੁਆਇਰ ਕਰਨ ਵਿੱਚ ਵੱਡੇ ਪੱਧਰ ਉੱਤੇ ਬੇਨਿਯਮੀਆਂ ਦੇ ਦੋਸ਼ ਲਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗ ਉੱਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਏਡੀਸੀ ਜਨਰਲ ਪਾਸੋ ਜਾਂਚ ਕਰਵਾਈ ਗਈ ਸੀ। ਜਾਂਚ ਵਿੱਚ ਅਧਿਕਾਰੀ ਦੋਸ਼ੀ ਪਾਏ ਗਏ ਸਨ। ਡਿਪਟੀ ਕਮਿਸ਼ਨਰ ਵਲੋਂ ਬੀਤੀ 5 ਅਗਸਤ ਨੂੰ ਸੂਬਾ ਸਰਕਾਰ ਰਿਪੋਰਟ ਕੋਲ ਭੇਜੀ ਗਈ ਸੀ, ਪਰ 20 ਦਿਨ ਬੀਤਣ ਦੇ ਬਾਵਜੂਦ ਦੋਸ਼ੀ ਅਧਿਕਾਰੀ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਕਥਿਤ ਦੋਸ਼ੀ ਅਧਿਕਾਰੀ ਖਿਲਾਫ ਕਾਰਵਾਈ ਤੇ ਪੀੜਿਤ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਤਾਜ ਮਹਿਲ ਵਿੱਚ ਸਿਰਫ਼ ਇਸ ਤਰ੍ਹਾਂ ਮਿਲੇਗੀ ਐਂਟਰੀ, ਜਲਦ ਹੀ ਲਾਂਚ ਕੀਤਾ ਜਾਵੇਗਾ ਐਪ