ETV Bharat / state

ਸੁਰੱਖਿਆ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਾਇਆ ਧਰਨਾ

ਅੰਮ੍ਰਿਤਸਰ 'ਚ ਮੰਗਲਵਾਰ ਬੈਸਟ ਵੈਸਟਰਨ ਹੋਟਲ ਵਿੱਚ ਕੰਮ ਕਰ ਰਹੇ ਸੁਰੱਖਿਆ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਧਰਨਾ ਕੇ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰ ਮੰਗ ਕਰ ਰਹੇ ਸਨ ਕਿ ਹੋਟਲ ਮੈਨੇਜਰ ਵਿਰੁੱਧ ਕਤਲ ਕੇਸ ਦਰਜ ਕੀਤਾ ਜਾਵੇ।

ਸੁਰੱਖਿਆ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਾਇਆ ਧਰਨਾ
ਸੁਰੱਖਿਆ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਾਇਆ ਧਰਨਾ
author img

By

Published : Nov 3, 2020, 4:08 PM IST

ਅੰਮ੍ਰਿਤਸਰ: ਸ਼ਹਿਰ ਰਣਜੀਤ ਐਵੀਨਿਊ ਕਾਲੋਨੀ ਸਥਿਤ ਬੈਸਟ ਵੈਸਟਰਨ ਹੋਟਲ ਵਿੱਚ ਕੰਮ ਕਰ ਰਹੇ ਸੁਰੱਖਿਆ ਮੁਲਾਜ਼ਮ ਦੀ ਮੌਤ ਹੋ ਜਾਣ 'ਤੇ ਪੁਲਿਸ ਵੱਲੋਂ ਕਤਲ ਦਾ ਕੇਸ ਦਰਜ ਨਾ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਦਾ ਘਿਰਾਓ ਕੀਤਾ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਟਲ ਮੈਨੇਜਰ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਸਾਨੂੰ ਇਨਸਾਫ ਦਿੱਤਾ ਜਾਵੇ।

ਧਰਨੇ ਦੌਰਾਨ ਮ੍ਰਿਤਕ ਦੇ ਚਾਚਾ ਨਿਰਮਲ ਸਿੰਘ ਨੇ ਕਿਹਾ ਕਿ ਸਤਬੀਰ ਸਿੰਘ ਬੈਸਟ ਵੈਸਟਰਨ ਹੋਟਲ ਵਿੱਚ ਸੁਰੱਖਿਆ ਮੁਲਾਜ਼ਮ ਵੱਜੋਂ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਹੋਟਲ ਵਿੱਚ ਕੋਈ ਵਿਆਹ ਚੱਲ ਰਿਹਾ ਸੀ ਤਾਂ ਹੋਟਲ ਮੈਨੇਜਰ ਨੇ ਉਸ ਨੂੰ ਤਲਵਾਰਾਂ ਨਾਲ ਕਤਲ ਕਰ ਦਿੱਤਾ, ਜਿਸ ਦੇ ਨਿਸ਼ਾਨ ਸਤਬੀਰ ਦੇ ਸਰੀਰ 'ਤੇ ਵੀ ਵੇਖੇ ਜਾ ਸਕਦੇ ਹਨ। ਉਪਰੰਤ ਹੋਟਲ ਮੈਨੇਜਰ ਨੇ ਕਤਲ ਨੂੰ ਘਟਨਾ ਦਾ ਰੂਪ ਦੇਣ ਲਈ ਲਿਫ਼ਟ ਵਿੱਚ ਫਸ ਕੇ ਡਿੱਗਣ ਕਾਰਨ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ।

ਸੁਰੱਖਿਆ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਾਇਆ ਧਰਨਾ

ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਪੁਲਿਸ ਵੱਲੋਂ ਜਾਣ-ਬੁੱਝ ਕੇ ਕਤਲ ਕੇਸ ਨਾ ਦਰਜ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਪੁਲਿਸ ਹੋਟਲਾਂ ਮਾਲਕਾਂ ਦੇ ਦਬਾਅ ਹੇਠ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਹੋਟਲ ਅੱਗੇ ਲਾਸ਼ ਰੱਖ ਕੇ ਧਰਨਾ ਲਾਉਣਗੇ।

ਉਨ੍ਹਾਂ ਪੰਜਾਬ ਸਰਕਾਰ ਅਤੇ ਉਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਾਮਲੇ ਵਿੱਚ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

ਉਧਰ, ਏਸੀਪੀ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਵਿੱਚ ਧਾਰਾ 304 ਤਹਿਤ ਕੇਸ ਦਰਜ ਕੀਤਾ ਹੈ ਅਤੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਪਰੰਤ ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.