ਚੰਡੀਗੜ੍ਹ ਡੈਸਕ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ 'ਤੇ ਟਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ।
ਕਪੂਰਥਲਾ ਹਾਊਸ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਿਰਕਤ ਉਤੇ ਸਵਾਲ : ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ 'ਤੇ ਵਿਵਾਦ ਹੋਇਆ ਹੈ। ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ 'ਤੇ ਸਵਾਲ ਖੜ੍ਹੇ ਹੋ ਗਏ। ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਵੱਲੋਂ ਜਥੇਦਾਰ ਸਾਹਿਬਾਨ ਦੀ ਦਿੱਲੀ ਸ਼ਿਰਕਤ ਉਤੇ ਸਵਾਲ ਕੀਤੇ ਜਾ ਰਹੇ ਹਨ, ਕਿਉਂਕਿ ਲਗਾਤਾਰ ਹੀ ਜਥੇਦਾਰ ਵੱਲੋਂ ਆਪ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾਂਦੀ ਰਹੀ ਹੈ ਤੇ ਅੱਜ ਰਾਘਵ ਚੱਢਾ ਦੀ ਮੰਗਣੀ ਵਿੱਚ ਪਹੁੰਚ ਕੇ ਉਨ੍ਹਾਂ ਸਭ ਨੂੰ ਹੈਰਾਨ ਕੀਤਾ ਹੈ।
- Sushil Rinku Visit Delhi: ਜਿੱਤਣ ਮਗਰੋਂ ਦਿੱਲੀ ਪਹੁੰਚੇ ਸੁਸ਼ੀਲ ਰਿੰਕੂ, ਆਪ ਸੁਪਰੀਮੋ ਕੇਜਰੀਵਾਲ ਤੇ ਸੀਐਮ ਮਾਨ ਕੋਲੋਂ ਲਿਆ ਅਸ਼ੀਰਵਾਦ
- ਗੋਲਡਨ ਟੈਂਪਲ ਮੇਲ ਉਤੇ ਅਣਪਛਾਤਿਆਂ ਨੇ ਵਰ੍ਹਾਏ ਪੱਥਰ, ਰੇਲਵੇ ਪੁਲਿਸ ਨੇ ਮਾਮਲਾ ਕੀਤਾ ਦਰਜ
- Raghav-Parineeti Engagement: ਰਾਘਵ ਪਰਿਣੀਤੀ ਦੇ ਮੰਗਣੇ 'ਤੇ ਪਹੁੰਚੇ ਸਿਆਸੀ ਦਿੱਗਜ, ਪੰਜਾਬ ਤੋਂ ਲੈਕੇ ਕਰਨਾਟਕਾ ਤੱਕ ਦੇ ਆਗੂ ਬਣੇ ਖਿੱਚ ਦਾ ਕੇਂਦਰ
- " class="align-text-top noRightClick twitterSection" data="">
ਵਿਰਸਾ ਸਿੰਘ ਵਲਟੋਹਾ ਨੇ ਪ੍ਰਗਟਾਇਆ ਇਤਰਾਜ਼ : ਕੁਝ ਸਿੱਖ ਜਥੇਬੰਦੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ ‘ਤੇ ਇਤਰਾਜ਼ ਜਤਾਇਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਕਿਹਾ- "ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਹੈ। ਕੌਮ ਦਾ ਰੱਬ ਰਾਖਾ"।
ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ ਮੰਗਣੀ ਦੀ ਰਸਮ : ਗਿਆਨੀ ਹਰਪ੍ਰੀਤ ਸਿੰਘ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ ਸਨ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਸੁਣਨ ਵਿਚ ਆਇਆ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ 'ਚ ਸੰਪੰਨ ਹੋ ਗਈ।