ETV Bharat / state

ਨਾਈਟ ਕਰਫਿਊ ਦੌਰਾਨ ਪੁਲਿਸ ਦਾ ਐਕਸ਼ਨ ! - Police strict during night curfew

ਸੂਬੇ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ (corona in punjab) ਹੈ। ਕੋਰੋਨਾ ਨੂੰ ਲੈਕੇ ਸੂਬਾ ਸਰਕਾਰ ਵੱਲੋਂ ਸਖ਼ਤੀ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਨਾਈਟ ਕਰਫਿਊ ਦੌਰਾਨ ਸਖ਼ਤੀ ਕੀਤੀ ਗਈ ਹੈ। ਪੁਲਿਸ ਵੱਲੋਂ ਕਰਫਿਊ ਦੌਰਾਨ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ।

ਨਾਈਟ ਕਰਫਿਊ ਦੌਰਾਨ ਪੁਲਿਸ ਨੇ ਕੀਤੀ ਸਖ਼ਤੀ
ਨਾਈਟ ਕਰਫਿਊ ਦੌਰਾਨ ਪੁਲਿਸ ਨੇ ਕੀਤੀ ਸਖ਼ਤੀ
author img

By

Published : Jan 5, 2022, 8:05 AM IST

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਹੀ ਓਮੀਕਰੋਨ ਦੇ ਮਾਮਲੇ ਵਧਦੇ ਹੋਏ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ (corona in punjab) ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਹੁਣ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।

ਨਾਈਟ ਕਰਫਿਊ ਦੌਰਾਨ ਪੁਲਿਸ ਨੇ ਕੀਤੀ ਸਖ਼ਤੀ

ਸੂਬਾ ਸਰਕਾਰ ਵੱਲੋਂ ਕੀਤੀ ਗਈ ਸਖ਼ਤੀ ਤਹਿਤ ਅੰਮ੍ਰਿਤਸਰ ਵਿੱਚ ਕਰੀਬ 10 ਵਜੇ ਪੁਲਿਸ ਪ੍ਰਸ਼ਾਸਨ ਵੱਲੋਂ ਗੱਡੀਆਂ 'ਤੇ ਅਨਾਊਂਸਮੈਂਟ ਕਰ ਦੁਕਾਨਾਂ ਬੰਦ ਕਰਵਾਈਆਂ ਗਈਆਂ ਉੱਥੇ ਹੀ ਅੰਮ੍ਰਿਤਸਰ ਦੇ ਭੀੜ ਭਾੜ ਵਾਲੇ ਇਲਾਕੇ ਲਾਰੰਸ ਰੋਡ 'ਤੇ ਵੀ ਦੁਕਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੰਦ ਕਰਵਾਇਆ ਗਿਆ ਅਤੇ ਬੈਰੀਕੇਡਿੰਗ ਕਰ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।

ਉੱਥੇ ਹੀ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਓਮੀਕਰੋਨ ਦੇ ਕਰਕੇ ਰਾਤ ਨਾਈਟ ਕਰਫਿਊ ਲਗਾਉਣ ਦੀ ਕੋਸ਼ਿਸ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਪਰ ਜੋ ਭਾਜਪਾ ਦੀ ਵੱਡੀ ਰੈਲੀ ਪੰਜਾਬ ਵਿੱਚ ਹੋਣ ਜਾ ਰਹੀ ਹੈ ਕੀ ਉਸ ਰੈਲੀ ਵਿਚ ਓਮੀਕਰੋਨ ਨਹੀਂ ਆ ਸਕਦਾ। ਉਨ੍ਹਾਂ ਕਿਹਾ ਕਿ ਕਰੀਬ ਪੰਜ ਲੱਖ ਤੋਂ ਵੱਧ ਲੋਕ ਇਸ ਰੈਲੀ ਵਿੱਚ ਪਹੁੰਚ ਸਕਦੇ ਹਨ ਉੱਥੇ ਹੀ ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ ਰੈਲੀਆਂ ਵਿੱਚ ਓਮੀਕਰੋਨ ਨਹੀਂ ਪਹੁੰਚ ਸਕਦਾ ਤਾਂ ਕਿ ਰਾਤ ਸਮੇਂ ਓਮੀਕਰੋਨ ਸੜਕਾਂ ਉੱਤੇ ਨਿਕਲਦਾ ਹੈ।

ਦੂਜੇ ਪਾਸੇ ਕਰਫਿਊ ਦੌਰਾਨ ਤਾਇਨਾਤ ਪੁਲਿਸ ਅਧਿਕਾਰੀਆਂ ਦਾ ਕਹਿਣਾ ਇਹ ਹੈ ਕਿ ਦੁਕਾਨਦਾਰਾਂ ਨੂੰ ਨਾਈਟ ਕਰਫ਼ਿਊ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਸਾਢੇ ਦਸ ਵਜੇ ਤੱਕ ਜਿਸ ਵੀ ਵਿਅਕਤੀ ਨੇ ਦੁਕਾਨ ਬੰਦ ਨਾ ਕੀਤੀ ਗਈ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ ਓਮੀਕਰੋਨ ਦੇ ਮਾਮਲੇ ਵਧ ਰਹੇ ਹਨ ਅਤੇ ਇਸ ਨੂੰ ਵੇਖਦੇ ਹੋਏ ਜੋ ਪੰਜਾਬ ਸਰਕਾਰ ਵੱਲੋਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਿਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਰਾਜਸੀ ਰੈਲੀਆਂ ਜਾਰੀ !

ETV Bharat Logo

Copyright © 2025 Ushodaya Enterprises Pvt. Ltd., All Rights Reserved.