ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵਲੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਨਿਊ ਅੰਮ੍ਰਿਤਸਰ 'ਚ ਉਸ ਸਮੇਂ ਖੁੱਲ੍ਹੀ ਜਦੋਂ ਕੋਰੋਨਾ ਪੌਜ਼ੀਟਿਵ ਮਰੀਜ਼ ਖੁਦ ਸਰਕਾਰ ਵਲੋਂ ਦਿੱਤੀ ਜਾਂਦੀ ਮਿਸ਼ਨ ਫ਼ਤਿਹ ਕਿੱਟ ਲੈਣ ਪਹੁੰਚਿਆ।
ਇਸ ਮੌਕੇ ਮਿਸ਼ਨ ਫ਼ਤਿਹ ਕਿੱਟ ਲੈਣ ਪਹੁੰਚੇ ਕੋਰੋਨਾ ਮਰੀਜ਼ ਦੀਪਕ ਪ੍ਰੀਤ ਸਿੰਘ ਦਾ ਕਹਿਣਾ ਕਿ ਸਰਕਾਰ ਵਲੋਂ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਉਸ ਨੂੰ ਅਮਲੀ ਜਾਮਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਉਸ ਦੇ ਪਰਿਵਾਰ 'ਚ ਤਿੰਨ ਵਿਅਕਤੀ ਕੋਰੋਨਾ ਪੌਜ਼ੀਟਿਵ ਹਨ, ਪਰ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਈ ਵੀ ਸਹੂਲਤ ਨਹੀਂ ਮੁਹੱਈਆ ਕਰਵਾਈ ਜਾ ਰਹੀ , ਜਿਸ ਕਾਰਨ ਉਨ੍ਹਾਂ ਨੂੰ ਖੁਦ ਆਕਸੀਜਨ, ਦਵਾਈਆਂ ਜਾਂ ਹੋਰ ਸਮਾਨ ਲੈਣ ਲਈ ਘਰ ਤੋਂ ਬਾਹਰ ਨਿਕਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ:ਐਂਬੂਲੈਂਸ ਵਾਲੇ ਦਾ ਲਾਲਚ, ਮਰੀਜ਼ ਨੂੰ ਗੁੜਗਾਓਂ ਤੋਂ ਲੁਧਿਆਣਾ ਲਿਆਉਣ ਲਈ ਵਸੂਲੇ 1 ਲੱਖ 20 ਹਜ਼ਾਰ