ETV Bharat / state

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਦੇ ਹੋ ਰਹੇ ਕੋਰੋਨਾ ਟੈਸਟ - 855 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਦੇ ਕੋਰੋਨਾ ਟੈਸਟ (Corona test) ਲਏ ਜਾ ਰਹੇ ਹਨ। ਐਸਜੀਪੀਸੀ (SGPC) ਦੇ ਵੱਲੋਂ ਦੋ ਦਿਨ ਦਾ ਕੋਰੋਨਾ ਟੈਸਟ (Corona test) ਦੇ ਲਈ ਕੈਂਪ ਲਗਾਇਆ ਗਿਆ ਹੈ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਜਾਣ ਦੇ ਵਿੱਚ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਦੇ ਹੋ ਰਹੇ ਕੋਰੋਨਾ ਟੈਸਟ

author img

By

Published : Nov 15, 2021, 7:45 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਪਾਕਿਸਤਾਨ (Pakistan) ਜਾਣ ਵਾਲਾ ਜੱਥਾ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਜੱਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੇ ਸ਼੍ਰੋਮਣੀ ਕਮੇਟੀ (Shiromani Committee) ਦੇ ਵੱਲੋਂ ਇੱਕ ਖਾਸ ਕੈਂਪ ਲਗਵਾ ਕੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ (Corona test) ਲਏ ਜਾ ਰਹੇ ਹਨ। ਇਹ ਕੋਰੋਨਾ ਕੈਂਪ ਦੋ ਦਿਨ੍ਹਾਂ ਲਈ ਲਗਾਇਆ ਗਿਆ ਹੈ। ਸ਼੍ਰੋਮਣੀ ਕਮੇਟੀ (Shiromani Committee) ਮੁਤਾਬਕ ਜਿਹੜੇ ਵੀ ਸ਼ਰਧਾਲੂ ਦਾ ਕੋਰੋਨਾ ਟੈਸਟ ਹੋਵੇਗਾ ਉਸਨੂੰ ਜਾਣ ਦੇ ਵਿੱਚ ਆਸਾਨੀ ਆਵੇਗੀ ਪਰ ਜਿਸ ਕਿਸੇ ਵੀ ਸ਼ਰਧਾਲੂ ਦਾ ਕੋਰੋਨਾ ਟੈਸਟ ਨਹੀਂ ਹੋਵੇਗਾ ਜਾਂ ਫਿਰ ਜਿਸਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਤਾਂ ਉਹ ਪਾਕਿਸਤਾਨ ਨਹੀਂ ਜਾ ਸਕੇਗਾ। ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਰੋਨਾ ਟੈਸਟ (Corona test) ਜ਼ਰੂਰ ਕਰਵਾਉਣ।

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਦੇ ਹੋ ਰਹੇ ਕੋਰੋਨਾ ਟੈਸਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਜਾਣ ਲਈ ਜੱਥਾ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਅਨੁਸਾਰ 855 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਜੱਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਜੱਥੇ ਦਾ ਵੀਜ਼ਾ 26 ਨਵੰਬਰ ਨੂੰ ਖਤਮ ਹੋ ਜਾਵੇਗਾ ਜਿਸ ਕੇ ਯਾਤਰਾ ਦੀ ਸਮਾਪਤੀ ਕਰਨ ਜੱਥੇ ਨੂੰ ਵਾਪਸ ਭਾਰਤ ਆਉਣਾ ਹੋਵੇਗਾ। ਉਨ੍ਹਾਂ ਨੇ ਜੱਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਟੈਸਟ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਸਿਹਤ ਵਿਭਾਗ ਤੋਂ ਆਈ ਡਾ: ਸ਼ਿਵਦੀਪ ਕੌਰ ਨੇ ਕੋਰੋਨਾ ਟੈਸਟ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਦੋ ਰੋਜ਼ਾ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ, ਇਸ ਲਈ ਦੋ ਦਿਨ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਕਿਉਂਕਿ ਕੋਰੋਨਾ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ।

ਓਧਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਖੁਸ਼ ਹਨ ਕਿਉਂਕਿ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਦੇ ਲਈ ਵੀਜ਼ਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਆਏ ਹਨ ਅਤੇ ਫਿਰ ਜੱਥੇ ਵਿੱਚ ਸ਼ਾਮਿਲ ਹੋ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣਗੇ। ਸ਼ਰਧਾਲੂ ਨੇ ਦੱਸਿਆ ਕਿ ਜੱਥੇ ਨਾਲ ਪਾਕਿਸਤਾਨ ਜਾਣ ਲਈ ਉਸਨੇ ਚਾਰ ਵਾਰ ਵੀਜ਼ਾ ਅਪਲਾਈ ਕੀਤਾ ਸੀ ਪਰ ਹਰ ਵਾਰ ਉਸਨੂੰ ਹਿੰਦੂ ਹੋਣ ਕਰਕੇ ਵੀਜ਼ਾ ਨਹੀਂ ਮਿਲਿਆ ਪਰ ਇਸ ਵਾਰ ਉਸਨੂੰ ਵੀਜ਼ਾ ਮਿਲ ਗਿਆ ਹੈ ਤੇ ਉਹ ਪਾਕਿਸਤਾਨ ਜਾਵੇਗਾ। ਇਸ ਮੌਕੇ ਸ਼ਰਧਾਲੂ ਨੇ ਐਸਜੀਪੀਸੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.