ETV Bharat / state

ਪੰਜਾਬ ਦੇ ਹਰ ਜ਼ਿਲ੍ਹੇ 'ਚ ਕੋਰੋਨਾ ਟੀਕਾਕਰਨ ਦਾ ਹੋਇਆ ਅਗਾਜ਼ - ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਇੱਥੋਂ ਦੇ ਸਿਵਲ ਹਸਪਤਾਲ ਵਿੱਚ ਕੋਵਿਡ 19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੈਬਿਨੇਟ ਮੰਤਰੀ ਓਮ ਪ੍ਰਕਾਸ ਸੋਨੀ ਨੇ ਕੀਤੀ। ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ ਲਈ ਵੈਕਸੀਨ ਦੀਆਂ 20 ਹਜ਼ਾਰ ਤੋਂ ਵੱਧ ਖੁਰਾਕਾਂ ਜ਼ਿਲ੍ਹੇ ਨੂੰ ਪ੍ਰਾਪਤ ਹੋਈਆਂ ਹਨ।

ਫ਼ੋਟੋ
ਫ਼ੋਟੋ
author img

By

Published : Jan 16, 2021, 7:23 PM IST

ਅੰਮ੍ਰਿਤਸਰ: ਇੱਥੋਂ ਦੇ ਸਿਵਲ ਹਸਪਤਾਲ ਵਿੱਚ ਕੋਵਿਡ 19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੈਬਿਨੇਟ ਮੰਤਰੀ ਓਮ ਪ੍ਰਕਾਸ ਸੋਨੀ ਨੇ ਕੀਤੀ। ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ ਲਈ ਵੈਕਸੀਨ ਦੀਆਂ 20 ਹਜ਼ਾਰ ਤੋਂ ਵੱਧ ਖੁਰਾਕਾਂ ਜ਼ਿਲ੍ਹੇ ਨੂੰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ 3 ਸਥਾਨਾਂ ਉੱਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਹੈ। ਸਿਵਲ ਹਸਪਤਾਲ, ਮੈਡੀਕਲ ਕਾਲਜ ਅਤੇ ਸੀਐਚਸੀ ਵੇਰਕਾ। ਅੱਜ ਇਨ੍ਹਾਂ ਸਥਾਨਾਂ ਉੱਤੇ 300 ਦੇ ਕਰੀਬ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ।

ਗੁਰਦਾਸਪੁਰ: ਬਟਾਲਾ ਦੇ ਸਿਵਲ ਹਸਪਤਾਲ ਵਿੱਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਨ ਲਈ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪਹੁੰਚੇ। ਬਟਾਲਾ ਵਿੱਚ ਕੋਵਿਡ ਟੀਕਾ ਸਭ ਤੋਂ ਪਹਿਲਾਂ ਡਾ. ਸਤਨਾਮ ਸਿੰਘ ਨੇ ਲਗਾਇਆ। ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਕੋਰੋਨਾ ਲਾਗ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਪੰਜਾਬ ਵਿੱਚ ਕੋਰੋਨਾ ਵੈਕਸੀਨ ਦੀ ਢਾਈ ਲੱਖ ਦੇ ਕਰੀਬ ਪਹਿਲੀ ਖੇਪ ਪਹੁੰਚ ਚੁੱਕੀ ਹੈ। ਟੀਕਾਕਰਨ ਕਰਨ ਲਈ 1 ਲੱਖ 68 ਹਜ਼ਾਰ ਦੇ ਕਰੀਬ ਲੋਕ ਰਜਿਸਟਰਡ ਹੋ ਚੁੱਕੇ ਹਨ। ਰੋਜ਼ਾਨਾ 40 ਹਜ਼ਾਰ ਵੈਕਸੀਨ ਦੇ ਟੀਕੇ ਲਗਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਦੂਜੇ ਪੜਾਅ ਵਿੱਚ ਸ਼ਾਮਲ ਕੋਰੋਨਾ ਜੋਧਾ ਪੰਜਾਬ ਪੁਲਿਸ ਅਤੇ ਆਮ ਜਨਤਾ ਨੂੰ ਵੀ ਇਹ ਵੈਕਸੀਨ ਲਗਾਈ ਜਾਵੇਗੀ।

ਪੰਜਾਬ ਦੇ ਹਰ ਜ਼ਿਲ੍ਹੇ 'ਚ ਕੋਰੋਨਾ ਟੀਕਾਕਰਨ ਦਾ ਹੋਇਆ ਅਗਾਜ਼

ਫ਼ਿਰੋਜ਼ਪੁਰ: ਕੋਰੋਨਾ ਲਾਗ਼ ਨੇ ਭਾਰਤ ਵਿੱਚ ਆਪਣੇ ਪੈਰ ਫੈਲਾਉਂਦੇ ਹੋਏ ਕਈ ਘਰਾਂ ਦੇ ਚਿਰਾਗ਼ ਬੁਝਾ ਦਿੱਤੇ ਹਨ। ਇਸ ਮਹਾਂਮਾਰੀ ਉੱਤੇ ਜਿੱਤ ਪ੍ਰਾਪਤ ਕਰਨ ਲਈ ਵੱਖ-ਵੱਖ ਦੇਸ਼ਾਂ ਵੱਲੋਂ ਕੰਮ ਕੀਤਾ ਜਾ ਰਿਹਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ੀਰਾ ਤੋਂ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਨੇ ਟੀਕਾਕਰਨ ਦੀ ਸ਼ੁਰੂਆਤ ਕਰਨ ਵੇਲੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਯਾਨੀ 16 ਜਨਵਰੀ ਨੂੰ ਪੂਰੇ ਭਾਰਤ ਵਿੱਚ 3 ਲੱਖ ਦੇ ਕਰੀਬ ਕੋਰੋਨਾ ਯੋਧਿਆਂ ਨੂੰ ਵੈਕਸੀਨ ਦੇ ਟੀਕੇ ਲਗਾਏ।

ਮਾਨਸਾ: ਇੱਥੋਂ ਦੇ ਸਿਵਲ ਹਸਪਤਾਲ ਵਿੱਚ ਅੱਜ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਹੋਈ ਹੈ। ਇਥੇ ਇਸ ਟੀਕੇ ਦੀ ਸ਼ੁਰੂਆਤ ਇੱਥੋਂ ਇੱਕ ਸਿਹਤ ਕਰਮੀ ਨੇ ਲਗਾ ਕੇ ਕੀਤੀ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਮਹਿੰਦਰਪਾਲ ਅਤੇ ਟੀਕਾ ਲਗਵਾਉਣ ਵਾਲੇ ਡਾ. ਰਣਜੀਤ ਰਾਏ ਨੇ ਦਿੱਤੀ।

ਸ੍ਰੀ ਫ਼ਤਿਹਗੜ੍ਹ ਸਾਹਿਬ: ਇੱਥੇ ਵੀ ਬਾਕੀ ਜ਼ਿਲ੍ਹਿਆਂ ਵਾਂਗ ਕੋਰੋਨਾ ਵੈਕਸੀਨ ਦੇ ਟੀਕਾ ਲਗਾਉਣ ਦੀ ਸ਼ੁਰੂਆਤ ਕੀਤੀ। ਐਸਐਮਓ ਵਿਨੋਦ ਗੁਪਤਾ ਨੇ ਦੱਸਿਆ ਕਿ ਜਿਸ ਤਰ੍ਹਾਂ ਆਮ ਬਿਮਾਰੀਆਂ ਦਾ ਟੀਕਾ ਲਗਦਾ ਹੈ ਇਹ ਉਸੇ ਤਰ੍ਹਾਂ ਦਾ ਹੀ ਟੀਕਾ ਹੈ। ਇਸ ਦੇ ਨਾਲ ਸਰੀਰ ਉੱਤੇ ਕੋਈ ਵੀ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਨੇ ਅੱਜ ਪਹਿਲਾ ਟੀਕਾ ਲਗਵਾਇਆ ਹੈ ਅਤੇ ਹੁਣ ਉਨ੍ਹਾਂ ਦਾ ਦੂਸਰਾ ਟੀਕਾ 28 ਦਿਨ ਬਾਅਦ ਲੱਗੇਗਾ। ਇਹ ਟੀਕਾ ਸਾਡੇ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਇਸ ਟੀਕੇ ਨੂੰ ਲਗਵਾਉਣਾ ਬੇਹੱਦ ਜ਼ਰੂਰੀ ਹੈ।

ਹੁਸ਼ਿਆਰਪੁਰ: ਵੈਕਸੀਨ ਲਗਾਉਣ ਦੀ ਮੁਹਿੰਮ ਦਾ ਅਗਾਜ਼ ਜ਼ਿਲ੍ਹੇ ਦੇ ਸਿਵਲ ਹਸਪਤਾਲ ਦਸੂਹਾ, ਮੁਕੇਰੀਆ, ਗੜ੍ਹਸ਼ੰਕਰ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ 59 ਵੈਕਸੀਨ ਸੈਟਰਾਂ ਉੱਤੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਰਾਜ ਪੱਧਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਤੋਂ ਕਰਨ ਉਪਰੰਤ ਜ਼ਿਲ੍ਹੇ ਦੇ ਵੱਖ-ਵੱਖ ਵੈਕਸੀਨ ਸੈਟਰਾਂ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.