ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖ ਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਟਲ ਇੰਡਸਟਰੀ ਦੇ ਇੱਕ ਅਹਿਮ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਹੋਟਲ ਇੰਡਸਟਰੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ।ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦਿੱਤੀ ।
ਡਿਪਟੀ ਕਸ਼ਿਮਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸ਼ਹਿਰ ਦੇ ਸਾਰੇ ਹੋਟਲਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਰਹਲੇ ਮੁਲਕਾਂ ਤੋਂ ਵੱਡੀ ਗਿਣਤੀ ਵਿੱਚ ਯਾਤਰੂ ਆਉਂਦੇ ਹਨ। ਜੋ ਕਿ ਹੋਟਲਾਂ ਵਿੱਚ ਰਹਿੰਦੇ ਹਨ , ਜਿਸ ਬਾਰੇ ਹੋਟਲਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਬਾਹਰਲੇ ਮੁਲਕ ਤੋਂ ਆਉਣ ਵਾਲੇ ਯਾਤਰੂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਵੀ ਕੋਰੋਨਾ ਵਾਇਰਸ ਦੀ ਦਸਤਕ, ਅੰਮ੍ਰਿਤਸਰ 'ਚ 2 ਮਰੀਜ਼ਾਂ ਦੀ ਰਿਪੋਰਟ 'ਚ ਦਿਖੇ ਲੱਛਣ
ਉਨ੍ਹਾਂ ਕਿਹਾ ਇਸ ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।
ਇਸੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਗਲੇ ਹੁਕਮਾਂ ਤੱਕ ਅਟਾਰੀ ਸਰਹੱਦ 'ਤੇ ਹੋਣ ਵਾਲੀ ਪ੍ਰੇਡ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।