ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਸਾਕਾਰਾਤਮਕ ਆਈ ਹੈ। ਇਹ ਦੋਵੇਂ ਨੌਜਵਾਨ ਇਟਲੀ ਤੋਂ ਵਾਪਸ ਪਰਤੇ ਸਨ।
ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਮਰੀਜਾਂ ਨੂੰ ਹਸਪਤਾਲ ਦੇ ਸਪੈਸ਼ਲ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਟਲੀ ਤੋਂ ਵਾਪਸ ਆਉਣ ਵਾਲੇ ਇੰਨ੍ਹਾਂ ਤਿੰਨ ਵਿਅਕਤੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਖ਼ਾਸ ਤੌਰ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ। ਏਅਰਪੋਰਟ ਉੱਤੇ ਚੈਕਿੰਗ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਂਦੀ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮੈਡੀਕਲ ਸੁਪਰਡੈਂਟ ਰਮਨ ਸ਼ਰਮਾ ਨੇ ਦੱਸਿਆ ਕਿ ਫ਼ਿਲਹਾਲ 3 ਮਰੀਜ਼ਾਂ ਨੂੰ ਸਪੈਸ਼ਲ ਵਾਰਡ ਵਿੱਚ ਰੱਖਿਆ ਗਿਆ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।
ਕੋਰੋਨਾ ਵਾਇਰਸ ਨੂੰ ਲੈ ਕੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਸ ਤੋਂ ਬਚਣ ਲਈ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਹੱਥ ਮਿਲਾਉਣ ਤੋਂ ਬਚਣਾ ਚਾਹੀਦਾ ਹੈ। ਖਾਂਸੀ-ਜ਼ੁਕਾਮ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਹੈ। ਬੀਮਾਰ ਹੋਣ ਉੱਤੇ ਜਲਦੀ ਹੀ ਜਾਂਚ ਕਰਵਾਉਣੀ ਚਾਹੀਦੀ ਹੈ।