ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸਕੂਲ, ਕਾਲਜਾਂ, ਸਿਨੇਮਾ-ਘਰਾਂ, ਜਿੰਮ ਤੇ ਹੋਰ ਸਮੂਹ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸ੍ਰੀ ਹਰਮੰਦਿਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿੱਚ ਬਣਾਈਆਂ ਗੈਲਰੀਆਂ ਨੂੰ ਯਾਤਰੀਆਂ ਲਈ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੂਰੇ ਵਿਸ਼ਵ 'ਚ ਕੋਰੋਨਾ ਵਾਇਰਸ ਨਾਲ ਬਣੀ ਸਥਿਤੀ ਨੂੰ ਵੇਖਦੇ ਹੋਏ ਸਾਵਧਾਨੀ ਵਜੋਂ ਇਹ ਫੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਵੱਧਦੇ ਕਹਿਰ ਨਾਲ ਬਹੁਤ ਹੀ ਚਿੰਤਾਜਨਕ ਸਥਿਤੀ ਬਣੀ ਹੋਈ ਹੈ ਜਿਸ ਕਰਕੇ 31 ਮਾਰਚ ਤੱਕ ਸਕੂਲ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੱਲ ਰਹੀਆਂ ਪ੍ਰੀਖਿਆਵਾਂ ਸਬੰਧਤ ਬੋਰਡਾਂ ਦੀਆਂ ਹਿਦਾਇਤਾਂ ਨੂੰ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ:ਹੁਣ ਪੁਲਸ ਥਾਣੇ ਵਿੱਚ ਪੁਲਿਸ ਮੁਲਾਜ਼ਮ ਬਣਾਉਣਗੇ ਆਪਣੀ ਸਿਹਤ
ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਜਮੀਨਦੋਸ਼ ਚ ਸ਼ਰਧਾਲੂਆਂ ਨੂੰ ਸਿਖ ਧਰਮ ਤੇ ਸਿੱਖ ਇਤਿਹਾਸ ਤੋਂ ਜਾਣ ਕਰਵਾਇਆ ਜਾਂਦਾ ਹੈ ਜਿਸ ਲਈ ਉਥੇ ਗੈਲਰੀਆਂ ਲੱਗੀਆ ਗਈਆਂ ਹਨ। ਇਨ੍ਹਾਂ ਗੈਲਰੀਆਂ ਨੂੰ ਦੇਖਣ ਲਈ ਰੋਜ਼ਾਨਾ 500 ਤੋਂ ਵੱਧ ਯਾਤਰੀ ਪਹੁੰਚਦੇ ਇਸ ਲਈ ਇਨ੍ਹਾਂ ਗੈਲਰੀਆਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਗਿਆ ਹੈ।