ਅੰਮ੍ਰਿਤਸਰ: ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੂੰ ਨਸ਼ੇ ਖਿਲਾਫ਼ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ 6 ਕਿੱਲੋ ਹੈਰੋਇਨ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇੰਨ੍ਹਾਂ ਮੁਲਜ਼ਮਾਂ ਵਿੱਚ ਇੱਕ ਲੜਕੀ ਵੀ ਸ਼ਾਮਿਲ ਹੈ। ਪੁਲਿਸ ਵੱਲੋਂ ਜੋ ਲੜਕੀ ਗ੍ਰਿਫਤਾਰ ਕੀਤੀ ਗਈ ਹੈ ਉਹ ਖਾਲਸਾ ਕਾਲਜ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ ਅਤੇ ਜੋ ਮੁਲਜ਼ਮ 2 ਲੜਕੇ ਪੁੁਲਿਸ ਨੇ ਗ੍ਰਿਫਤਾਰ ਕੀਤੇ ਹਨ ਉਹ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 3 ਦਿਨ ਦਾ ਰਿਮਾਂਡ ਦਿੱਤਾ ਹੈ। ਮੁਲਜ਼ਮ ਲੜਕੀ ਦਾ ਨਾਮ ਲਵਪ੍ਰੀਤ ਦੱਸਿਆ ਜਾ ਰਿਹਾ ਹੈ ਅਤੇ ਲੜਕਿਆਂ ਵਿੱਚੋਂ ਇੱਕ ਦਾ ਦੀਪਕ ਅਤੇ ਦੂਸਰੇ ਮੁਲਜ਼ਮ ਦਾ ਨਾਮ ਮਹਿਕਮਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਤਿੰਨੇ ਮੁਲਜ਼ਮ ਇੱਕ ਦੂਜੇ ਨਾਲ ਕਾਫੀ ਸਮੇਂ ਤੋਂ ਜੁੜੇ ਹੋਏ ਸਨ। ਮੁਲਜ਼ਮ ਲੜਕੀ ਕੋਟਕਪੂਰਾ ਦਾ ਰਹਿਣ ਵਾਲੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਬਰਾਮਦ ਹੈਰੋਇਨ ਦੀ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ। ਮੁਲਜ਼ਮ ਦਾ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਫਿਲਹਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਸੱਜਣ ਕੁਮਾਰ ਨੂੰ ਜ਼ਮਾਨਤ ਤਾਂ ਟਾਇਟਲਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ: ਵਿਰੋਧੀਆਂ ਦੇ ਨਿਸ਼ਾਨੇ 'ਤੇ ਆਈ ਕਾਂਗਰਸ