ਅੰਮ੍ਰਿਤਸਰ: ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਤੋਂ ਇਲਾਵਾ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੇ ਕਰਦਿਆਂ ਪੀ.ਓ ਸਟਾਫ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਡਾਲਾ ਜੌਹਲ ਖਿਲਾਫ ਥਾਣਾ ਜੰਡਿਆਲਾ ਵਿੱਚ ਮੁਕੱਦਮਾ ਨੰ 281 ਮਿਤੀ 26.12.2011 ਨੂੰ ਜੁਰਮ 22-61-85 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁੱਕਦਮੇ ਵਿੱਚ ਕਥਿਤ ਦੋਸ਼ੀ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਡਾਲਾ ਜੌਹਲ ਨੂੰ ਮਾਣਯੋਗ ਅਦਾਲਤ ਵਲੋਂ 10-05-2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਨੂੰ ਗ੍ਰਿਫਤਾਰ ਕਰ ਅਗਲੀ ਤਫਤੀਸ਼ ਦੀ ਕਾਰਵਾਈ ਲਈ ਥਾਣਾ ਜੰਡਿਆਲਾ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਅਦਾਲਤ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਪੀ.ਓ ਸਟਾਫ ਨੇ ਕੀਤਾ ਗ੍ਰਿਫਤਾਰ - ਐਸ.ਐਸ.ਪੀ ਅੰਮ੍ਰਿਤਸਰ
ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਤੋਂ ਇਲਾਵਾ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ।