ਅੰਮ੍ਰਿਤਸਰ: ਕੋਰੋਨਾ ਦਾ ਕਹਿਰ ਮੁੜ ਤੋਂ ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕੋਰੋਨਾ ਮਾਮਲਿਆਂ ਵਿੱਚ ਇਜਾਫਾ ਹੋਣ ਲੱਗ ਗਿਆ ਹੈ। ਜਿਸ ਉੱਤੇ ਲਗਾਮ ਲਗਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਲੋਕ ਸਰਕਾਰ ਅਤੇ ਸਿਹਤ ਵਿਭਾਗ ਦੇ ਨੇਮਾਂ ਨੂੰ ਠੇਂਗਾ ਵਿਖਾ ਰਹੇ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਦੇ ਚਲਦੇ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਸੜਕਾਂ ਉੱਤੇ ਨਾਕੇ ਲਗਾ ਕੇ ਬਿਨਾਂ ਮਾਸਕ ਸੜਕਾਂ ਉੱਤੇ ਘੁੱਮ ਰਹੇ ਲੋਕਾਂ ਦਾ ਕੋਵਿਡ ਟੈਸਟ ਕੀਤੇ ਜਾ ਰਹੇ ਹਨ ਅਤੇ ਜਿਹੜੇ ਇਹ ਟੈਸਟ ਨਹੀਂ ਕਾਰਵਾਂਦੇ ਉਨ੍ਹਾਂ ਦਾ ਚਲਾਨ ਕੱਟਿਆ ਜਾ ਰਿਹਾ ਹੈ।
ਪੁਲਿਸ ਨਾਕਾ ਲਗਾ ਕੇ ਬਿਨਾਂ ਮਾਸਕ ਵਾਲੇ ਲੋਕਾਂ ਨੂੰ ਰੋਕ ਕੇ ਸਿਹਤ ਵਿਭਾਗ ਦੀ ਗੱਡੀ ਵਿੱਚ ਭੇਜਦੀ ਹੈ ਤੇ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਪੁਰੀ ਲਿਖ਼ਤ ਪੜਤ ਕਰਕੇ ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਜਾ ਰਿਹਾ।