ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸੰਗਤਾਂ ਵੱਡੀ ਗਿਣਤੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਰਹੀਆਂ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਸਮੇਤ ਵੱਖ ਵੱਖ ਹਸਤੀਆਂ ਮੌਜੂਦ ਰਹੀਆਂ।
ਇਹ ਵੀ ਪੜ੍ਹੋ:- Punjab Congress Clash: ਨਵਜੋਤ ਸਿੱਧੂ ਨੂੰ ਦਿੱਤੀ ਜਾ ਸਕਦੀ ਹੈ ਵੱਡੀ 'ਜ਼ਿੰਮੇਵਾਰੀ'