ਅੰਮ੍ਰਿਤਸਰ: ਪੰਜਾਬ ਵਿੱਚ ਪਈ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ ਪਰ ਸਰਕਾਰ ਵੱਲੋਂ ਬੀਤੇ ਦਿਨੀਂ ਫੌਰੀ ਗਰਦਾਵਰੀਆਂ ਕਰਵਾ ਕੇ ਰਿਪੋਰਟਾਂ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਸੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਹਨਾਂ ਕਿਹਾ ਕਿ ਇਹ ਮੁਆਵਜ਼ਾ ਜਲਦੀ ਹੀ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮਿਲ ਜਾਵੇਗਾ।
ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ : ਦੂਜੇ ਪਾਸੇ ਜਦੋਂ ਇਸ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਦਾਵਰੀ ਦੇ ਤੌਰ ਤੇ ਖਰਾਬ ਹੋਈ ਫਸਲ ਦਾ 15 ਹਜ਼ਾਰ ਪ੍ਰਤੀ ਏਕੜ ਦੇ ਰਹੀ ਹੈ ਜੋ ਕਿ ਬਹੁਤ ਘੱਟ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਉਗਾਉਣ ਅਤੇ ਕਿਸਾਨ ਕਰਜ਼ੇ ਦੀ ਮਾਰ ਹੇਠ ਨਾ ਮਾਰ ਸਕਣ।
ਇਹ ਵੀ ਪੜ੍ਹੋ : CM Yogashala : ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਲੋਕਾਂ ਦੀ ਤੰਦਰੁਸਤੀ ਲਈ ਖੋਲ੍ਹੀ ਗਈ 'ਸੀਐਮ ਦੀ ਯੋਗਸ਼ਾਲਾ'
ਕਿਸਾਨ ਕਰਜ਼ੇ ਦੀ ਮਾਰ ਨਾਲ ਨਹੀਂ ਮਰੇਗਾ: ਕਿਸਾਨ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਏ ਦਿਨ ਹੀ ਅੰਨਦਾਤਾ ਕਰਜ਼ੇ ਕਰਕੇ ਖ਼ੁਦਕੁਸ਼ੀਆਂ ਕਰਨ ਮਾਮਲੇ ਸਾਹਮਣੇ ਆਉਂਦੇ ਹਨ। ਪੰਜਾਬ ਵਿੱਚ ਬਣੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਕੋਈ ਵੀ ਕਿਸਾਨ ਕਰਜ਼ੇ ਦੀ ਮਾਰ ਨਾਲ ਨਹੀਂ ਮਰੇਗਾ। ਲੇਕਿਨ ਹੁਣ ਕਿਸਾਨਾਂ ਦੀ ਹੋਈ ਫਸਲ ਖ਼ਰਾਬ ਹੋਣ ਤੋਂ ਬਾਅਦ ਸਰਕਾਰ ਮੁਆਵਜ਼ਾ ਘੱਟ ਦਿੰਦੀ ਹੈ ਤਾਂ ਉਸ ਦਾ ਨਤੀਜਾ ਆਉਣ ਵਾਲੇ ਦਿਨਾਂ ਵਿੱਚ ਕੀ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ।
ਹਫ਼ਤੇ ਵਿੱਚ ਗਿਰਦਾਵਰੀ ਪੂਰੀ ਹੋਵੇਗੀ: ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਹੋਰ ਵੀ ਇਲਾਕਿਆਂ ਦਾ ਜਾਇਜ਼ਾ ਲਿਆ। ਇਥੇ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ। ਇਸ ਮੌਕੇ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਇੱਕ ਹਫ਼ਤੇ ਵਿੱਚ ਗਿਰਦਾਵਰੀ ਪੂਰੀ ਹੋਵੇਗੀ। ਖਰਾਬ ਹੋਈ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਜਲਦ ਜਾਰੀ ਕਰ ਦਿੱਤਾ ਜਾਵੇਗਾ। ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ।