ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਵਧਦੇ ਹੋਏ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸੂਬੇ ਨੂੰ ਲੌਕਡਾਊਨ ਕਰ ਦਿੱਤਾ ਹੈ ਪਰ ਅੰਮ੍ਰਿਤਸਰ ਵਿੱਚ ਲੋਕ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਸ਼ਰੇਆਮ ਸੜਕਾਂ 'ਤੇ ਘੁੰਮ ਰਹੇ ਹਨ।
ਪ੍ਰਸ਼ਾਸਨ ਵਾਰ-ਵਾਰ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ ਅਪੀਲਾਂ ਕਰਦਾ ਨਜ਼ਰ ਆ ਰਿਹਾ ਹੈ ਪਰ ਲੋਕ ਇਨ੍ਹਾਂ ਅਪੀਲਾਂ ਨੂੰ ਨਜਰਅੰਦਾਜ਼ ਕਰਦੇ ਹੋਏ ਘਰੋਂ ਬਾਹਰ ਨਿਕਲ ਰਹੇ ਹਨ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਰਕੇ ਪੰਜਾਬ ਸਰਕਾਰ ਨੇ ਸੂਬੇ ਨੂੰ 31 ਮਾਰਚ ਤੱਕ ਲੌਕਡਾਊਨ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀਆਂ ਹਿਦਾਇਤਾਂ ਕੀਤੀਆਂ ਗਈਆਂ ਹਨ ਪਰ ਲੋਕਾਂ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਦਾ ਬਿਲਕੁਲ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਲੋਕ ਸੜਕਾਂ 'ਤੇ ਨਿਕਲ ਰਹੇ ਹਨ।
ਇਹ ਵੀ ਪੜੋ: COVID-19: ਕੈਪਟਨ ਨੇ ਲੋੜਵੰਦਾਂ ਲਈ 20 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਮਨਜ਼ੂਰ
ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਮਜਬੂਰੀ ਹੈ ਸਿਰਫ਼ ਉਹੀ ਲੋਕ ਘਰੋਂ ਬਾਹਰ ਨਿਕਲਣ।