ETV Bharat / state

Daily Hukamnama 1 May: ੧੮ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਮੁੱਖਵਾਕ

Daily Hukamnama 1 May, 2023: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj da Hukamnama
Aaj da Hukamnama
author img

By

Published : May 1, 2023, 6:32 AM IST

Updated : May 1, 2023, 6:50 AM IST

Daily Hukamnama 1 May: ੧੮ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੁਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਸਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉਂ ਪਿਤਾ ਕਿਰਪਾਲਾ ॥੪॥੧॥

ਸੋਮਵਾਰ, ੧੮ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੧ ਮਈ, ੨੦੨੩ (ਅੰਗ: ੬੦੮)

ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ਘਰੁ ੧ ਤਿਤੁਕੇ, ੴ ਸਤਿਗੁਰ ਪ੍ਰਸਾਦਿ॥ ਹੇ ਭਾਈ, ਜਦੋਂ ਹਰੇਕ ਜੀਵ ਪ੍ਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ ਉਸ ਕਰਤਾਰ ਨੂੰ ਛੱਡ ਕੇ ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜਿਹੜਾ ਵੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ ਮਰ ਕੇ ਮਿੱਟੀ ਵਿੱਚ ਰਲ ਜਾਣਾ ਹੈ। ਇਕ ਪ੍ਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ। ਹੇ ਭਾਈ, ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਪ੍ਰਭੂ ਜੀ, ਮੈਂ ਤੇਰੀਆਂ ਦਿੱਤੀਆਂ ਦਾਤਾਂ ਨਾਲ ਹੀ ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ਰਹਾਉ। ਹੇ ਭਾਈ, ਜਿਸ ਮਨੁੱਖ ਨੇ ਪ੍ਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ। ਪ੍ਰਮਾਤਮਾ ਉਸ ਦੇ ਅੰਦਰੋਂ ਮਾਇਆ ਦੀ ਭੁੱਖ ਦੂਰ ਕਰ ਦਿੰਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜਿਹਾ ਨਾਮ ਧਨ ਦੇ ਦਿੱਤਾ ਹੈ, ਜੋ ਉਸ ਪਾਸੋਂ ਕਦੇ ਵੀ ਨਹੀਂ ਮੁੱਕਦਾ। ਗੁਰੂ ਨੇ ਉਸ ਪ੍ਰਮਾਤਮਾ ਦੇ ਚਰਨਾਂ ਵਿੱਚ ਜਦੋਂ ਮਿਲਾ ਦਿੱਤਾ, ਤਾਂ ਆਤਮਿਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਹੇ ਮੇਰੇ ਮਨ, ਹਰ ਵੇਲੇ ਪ੍ਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । ਪਰ, ਹੇ ਮਨ, ਸਤਿਗੁਰੂ ਦੀ ਬਾਣੀ ਵਿੱਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉੱਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩। ਹੇ ਪ੍ਰਭੂ, ਤੇਰੀ ਮਿਹਰ ਦੀ ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈ। ਹੇ ਗੋਪਾਲ ਪ੍ਰਭੂ, ਸਾਡੀ ਜੀਵਾਂ ਦੀ ਕੀਹ ਪਾਇਆ ਹੋ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ, ਨਾਨਕ ਤੇਰਾ ਦਾਸ ਹੈ, ਇਸ ਦਾਸ ਦੀ ਰੱਖਿਆ ਉਸੇ ਤਰ੍ਹਾਂ ਕਰਦਾ ਰਹੋ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੋ ਕਰਦਾ ਹੈ।੪।੧।

ਇਹ ਵੀ ਪੜ੍ਹੋ: ਯੂ-ਟਿਊਬ ਰਾਹੀਂ ਮਾਲਵੇ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਰਸਵਿੰਦਰ ਸਿੰਘ ਨੂੰ ਮਿਲੀ ਪਹਿਲੀ ਸਰਕਾਰੀ ਨੌਕਰੀ

Last Updated : May 1, 2023, 6:50 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.