ETV Bharat / state

Daily Hukamnama 16 May: ੨ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Amrit Wele Da Hukamnama

Daily Hukamnama 16 May, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj da hukamnama, Daily Hukamnama 16 May
Aaj da hukamnama
author img

By

Published : May 16, 2023, 6:44 AM IST

੨ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੋ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਮੰਗਲਵਾਰ, ੨ ਜੇਠ (ਸੰਮਤ ੫੫੫ ਨਾਨਕਸ਼ਾਹੀ) ੧੬ ਮਈ, ੨੦੨੩ (ਅੰਗ: ੬੧੧)

ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥ ਹੇ ਭਾਈ, ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪ੍ਰਮਾਤਮਾ ਦਾ ਨਾਮ ਸਿਮਰਨਾ ਹੀ ਮਨੁੱਖਾ ਜੀਵਨ ਦੀ ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਸਿਮਰਿਆਂ ਇਹ ਨਾਮ ਅੱਖ ਦੇ ਫੋਰ ਵਿਚ ਸਾਰੇ ਪਾਪ ਕੱਟ ਦਿੰਦਾ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ ਪ੍ਰਮਾਤਮਾ ਦਾ ਨਾਮ-ਰਸ ਪੀਆ ਕਰ।

  1. National Dengue Day 2023: ਜਾਣੋ ਰਾਸ਼ਟਰੀ ਡੇਂਗੂ ਦਿਵਸ ਦਾ ਇਤਿਹਾਸ ਅਤੇ ਇਸਦੇ ਲੱਛਣ
  2. ਜੱਦੀ ਘਰ 'ਚ ਮਨਾਇਆ ਗਿਆ ਸ਼ਹੀਦ ਸੁਖਦੇਵ ਦਾ ਜਨਮਦਿਨ, ਵਿਧਾਇਕਾਂ ਨੇ ਦਿੱਤੀ ਸ਼ਰਧਾਜ਼ਲੀ ਪਰ ਪਰਿਵਾਰ ਨੂੰ ਸਰਕਾਰ 'ਤੇ ਮਲਾਲ
  3. Bengal News : ਐਂਬੂਲੈਂਸ ਲਈ ਅੱਠ ਹਜ਼ਾਰ ਨਾ ਦੇਣ 'ਤੇ ਪਿਓ ਨੇ ਪੰਜ ਮਹੀਨੇ ਦੇ ਬੇਟੇ ਦੀ ਲਾਸ਼ ਬੋਰੀ 'ਚ ਪਾ ਲਈ, ਪ੍ਰਸ਼ਾਸਨ ਨੇ ਮੰਗੀ ਰਿਪੋਰਟ

ਹੇ ਭਾਈ, ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਪ੍ਰਮਾਤਮਾ ਦਾ ਨਾਮ ਮੁੜ ਮੁੜ ਸੁਣ ਕੇ ਮਨੁੱਖ ਦਾ ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ। ਰਹਾਉ। ਹੇ ਭਾਈ, ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪ੍ਰਮਾਤਮਾ ਜੋ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ ਦਾ ਮੂਲ, ਇਹੀ ਹੈ ਆਤਮਾ ਦੀ ਖ਼ੁਰਾਕ, ਇਹੀ ਹੈ ਜਿਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ ਇਹ ਦਾਨ ਆਪਣੇ ਸੇਵਕ ਨੂੰ ਹੀ ਬਖ਼ਸ਼ਦਾ ਹੈ ।੨। ਭਾਈ ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ ਦੇ ਹੀ ਨਾਮ ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ ! ਹੇ ਕਿਰਪਾਲ ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ, ਹੁਣ ਮੇਹਰ ਕਰ, ਤੇਰਾ ਸੇਵਕ ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2025 Ushodaya Enterprises Pvt. Ltd., All Rights Reserved.