ਅੱਜ ਦਾ ਮੁੱਖਵਾਕ- ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ॥ ੧॥ ਰਹਾਉ॥ ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥ ੨॥੭॥੧੬॥ ਸ਼ੁੱਕਰਵਾਰ, ੫ ਜੇਠ (ਸੰਮਤ ੫੫੫ ਨਾਨਕਸ਼ਾਹੀ) ੧੯ ਮਈ, ੨੦੨੩ (ਅੰਗ: ੪੯੯)
ਪੰਜਾਬੀ ਵਿਆਖਿਆ:- ਗੂਜਰੀ ਮਹਲਾ ੫ ॥
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ, ਇਨ੍ਹਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਵੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ। ਇਨ੍ਹਾਂ ਵਿਚੋਂ ਵੀ ਕੁਝ ਰਤਾ ਭਰ ਵੀ ਜੀਵ ਦੇ ਨਾਲ ਨਹੀਂ ਜਾਂਦਾ।੧। ਹੇ ਮਾਲਕ ਪ੍ਰਭੂ, ਤੈਥੋਂ ਬਿਨਾਂ ਮੇਰਾ ਹੋਰ ਕੋਈ ਆਸਰਾ ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿੱਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।੧।ਰਹਾਉ।
- ਕੇਦਾਰਨਾਥ 'ਚ ਸਥਾਪਿਤ ਕੀਤਾ ਜਾ ਰਿਹਾ 60 ਕੁਇੰਟਲ ਦਾ ॐ, ਓਮ ਤੋਂ ਬਾਅਦ ਲਗਾਇਆ ਜਾਵੇਗਾ ਵਿਸ਼ਾਲ ਕਲਸ਼
- ਇਕ ਵਾਰ ਫਿਰ 4 ਦਿਨਾਂ ਰਿਮਾਂਡ 'ਤੇ ਸ੍ਰੀ ਦਰਬਾਰ ਸਾਹਿਬ ਬੰਬ ਧਮਾਕਿਆਂ ਦੇ ਮੁਲਜ਼ਮ, ਪੁਲਿਸ ਲੱਗੀ ਸੀਸੀਟੀਵੀ ਲਗਾਉਣ
- New Parliament House : ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਕਰਨਗੇ ਨਵੇਂ ਸੰਸਦ ਭਵਨ ਦਾ ਉਦਘਾਟਨ
ਹੇ ਪ੍ਰਭੂ, ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਨਾਨਕ ਆਖਦੇ ਹਨ ਕਿ ਜਿਸ ਮਨੁੱਖ ਨੇ ਸਾਧ ਸੰਗਤਿ ਵਿੱਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।੨।੭।੧੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)