ਅੱਜ ਦਾ ਮੁੱਖਵਾਕ
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੇ ਨਾਮੁ ਪੜੇ ਨਾਮਿ ਰਹੇ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਉਪਜੇ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੇ ਵਜੇ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੁ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੇ ਕੀਤੇ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਸ਼ੁੱਕਰਵਾਰ, ੭ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੨ ਦਸੰਬਰ, ੨੦੨੩ (ਅੰਗ: ੬੫੩)
ਪੰਜਾਬੀ ਵਿਆਖਿਆ:-
ਸਲੋਕੁ ਮਃ ੪ ॥ ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ।
ਹੇ ਨਾਨਕ ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧। ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ । ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਵੀਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ । ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ।
ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
English Translation:-
SHALOK, FOURTH MEHL:
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God's determination in His True Court; servant Nanak predicts and proclaims this. ||2|| PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru's Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues.|| 27||
Friday, 7th Poh (Samvat 555 Nanakshahi) 22 December, 2023 (Page: 653) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)