ETV Bharat / state

Daily Hukamnama 22 May: ੮ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Hukamnama 22 May

Daily Hukamnama 22 May, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj da hukamnama
ਅੱਜ ਦਾ ਹੁਕਮਨਾਮਾ
author img

By

Published : May 22, 2023, 6:42 AM IST

ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ ਸੋਮਵਾਰ, ੮ ਜੇਠ (ਸੰਮਤ ੫੫੫ ਨਾਨਕਸ਼ਾਹੀ) ੨੨ ਮਈ, ੨੦੨੩ (ਅੰਗ: ੮੫੪)

ਪੰਜਾਬੀ ਵਿਆਖਿਆ: ਸਲੋਕ ਮਃ ੩ ॥ ਹੇ ਭਾਈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੇ ਆਤਮਿਕ ਜੀਵਨ ਨੂੰ ਕਦੇ ਪਰਖਦਾ ਨਹੀਂ, ਉਹ ਪ੍ਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ। ਉਸ ਨੂੰ ਗੁਰੂ ਦੀ ਦੱਸੀ ਕਾਰ ਸਦਾ ਭੁੱਲੀ ਰਹਿੰਦੀ ਹੈ। ਇਸ ਵਾਸਤੇ ਉਸ ਦਾ ਮਨ ਪ੍ਰਮਾਤਮਾ ਦੀ ਹਜ਼ੂਰੀ ਵਿਚ ਕਦੇ ਨਹੀਂ ਟਿਕਦਾ। ਹੇ ਨਾਨਕ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿੱਚ ਲੱਗ ਕੇ ਮਾਇਆ ਦੇ ਮੋਹ ਵਿੱਚ ਫਸ ਕੇ ਹੀ ਆਪਣਾ ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹਿ ਵਾਲੇ ਗੁਰ-ਸ਼ਬਦ ਦੀ ਰਾਹੀਂ ਪ੍ਰਮਾਤਮਾ ਦੀ ਹਜ਼ੂਰੀ ਟਿਕੇ ਰਹਿੰਦੇ ਹਨ, ਉਨ੍ਹਾਂ ਨੂੰ ਪ੍ਰਮਾਤਮਾ ਨੇ ਮਿਹਰ ਕਰ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ ਹੁੰਦਾ ਹੈ ।੧।

ਹੇ ਭਾਈ, ਹਰਿ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਸਿਫ਼ਤਿ-ਸਾਲਾਹ ਦਾ ਗੀਤ ਉਸ ਦਾ ਨਾਮ ਗੁਰੂ ਦੀ ਸ਼ਰਨ ਪਿਆ ਮਿਲਦਾ ਹੈ। ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ ਹਰ ਵੇਲ੍ਹੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪ੍ਰਮਾਤਮਾ ਦਾ ਨਾਮ ਸਿਮਰਦਿਆਂ ਉਸ ਦੇ ਮਨ ਵਿੱਚ ਆਤਮਿਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ, ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪ੍ਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ।

  1. ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨ ਦਾ ਵੱਡਾ ਟਵੀਟ, ਕਿਹਾ-ਸਾਰੇ ਚੈਨਲਾਂ ਨੂੰ ਮਿਲੇ ਮੁਫਤ ਪ੍ਰਸਾਰਣ ਦਾ ਹੱਕ
  2. ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੇ ਨਾਮ ਅੱਗੇ ਨਹੀਂ ਲਗਾਉਣਗੇ ਡਾਕਟਰ, ਜਾਣੋ ਕਿਉਂ ?
  3. ਸਰੋਵਰ ’ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਹੇ ਨਾਨਕ, ਆਖਦੇ ਨੇ ਕਿ ਜਿਨ੍ਹਾਂ ਦਾਸਾਂ ਨੇ ਪ੍ਰਮਾਤਮਾ ਦਾ ਨਾਮ ਸਿਮਰਿਆ, ਉਨ੍ਹਾਂ ਦੇ ਮਨ ਵਿੱਚ ਉਨ੍ਹਾਂ ਦੇ ਤਨ ਵਿੱਚ ਮੁੜ ਕਦੇ ਪ੍ਰਮਾਤਮਾ ਨਾਲੋਂ ਵਿੱਥ ਨਹੀਂ ਬਣਦੀ।੨। ਜੇ ਕੋਈ ਮਨੁੱਖ ਪਹਿਲਾਂ ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ, ਪਰ ਫਿਰ ਗੁਰੂ ਦੀ ਸ਼ਰਨ ਆ ਜਾਵੇ, ਤਾਂ ਸਤਿਗੁਰੂ ਉਸ ਦੇ ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ ਅਤੇ ਉਸ ਨੂੰ ਸਾਧ ਸੰਗਤਿ ਵਿੱਚ ਰਲਾ ਦਿੰਦਾ ਹੈ। ਹੇ ਭਾਈ, ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ ਜਦੋਂ ਗੰਗਾ ਵਿਚ ਜਾ ਪੈਂਦਾ ਹੈ, ਤਾਂ ਗੰਗਾ ਵਿਚ ਮਿਲਦਿਆਂ ਹੀ ਉਹ ਪਾਣੀ ਪੂਰਨ ਤੌਰ ਉੱਤੇ ਪਵਿੱਤਰ ਹੋ ਜਾਂਦਾ ਹੈ, ਤਿਵੇਂ ਨਿਰਵੈਰ ਸਤਿਗੁਰੂ ਵਿਚ ਵੀ ਇਹ ਗੁਣ ਹੈ ਕਿ ਉਸ ਗੁਰੂ ਨੂੰ ਮਿਲਿਆਂ ਮਨੁੱਖ ਦੀ ਮਾਇਆ ਦੀ ਤਿ੍ਰਹ ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ ਅਤੇ ਉਸ ਦੇ ਅੰਦਰ ਪ੍ਰਮਾਤਮਾ ਦੇ ਮਿਲਾਪ ਦੀ ਠੰਢ ਤੁਰੰਤ ਪੈ ਜਾਂਦੀ ਹੈ। ਹੇ ਨਾਨਕ, ਆਖ—ਹੇ ਭਾਈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਪ੍ਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉੱਤੇ ਸ਼ਰਧਾ ਲਿਆਉਂਦਾ ਹੈ, ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2025 Ushodaya Enterprises Pvt. Ltd., All Rights Reserved.