ETV Bharat / state

Daily Hukamnama 24 July: ੯ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Harmandir Sahib

Daily Hukamnama 24 July, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama, Golden Temple
Hukamnama 24 July: ੯ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
author img

By

Published : Jul 24, 2023, 6:56 AM IST

ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ:- ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਸੋਮਵਾਰ, ੯ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੪ ਜੁਲਾਈ, ੨੦੨੩ (ਅੰਗ: ੫੩੧)

ਪੰਜਾਬੀ ਵਿਆਖਿਆ:- ਦੇਵਗੰਧਾਰੀ ੫ ॥ ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ ।੧। ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ ।੨।੧੪। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2025 Ushodaya Enterprises Pvt. Ltd., All Rights Reserved.