ETV Bharat / state

Daily Hukamnama 24 May: ੧੦ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸਤਿਗੁਰ ਪ੍ਰਸਾਦਿ

Daily Hukamnama 24 May, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj Da Hukamnama
Aaj Da Hukamnama
author img

By

Published : May 24, 2023, 6:38 AM IST

ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਧਨਾਸਰੀ ਮਹਲਾ ੩ ਘਰੁ ੨ ਚਉਪਦੇ, ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਬੁੱਧਵਾਰ, ੧੦ ਜੇਠ (ਸੰਮਤ ੫੫੫ ਨਾਨਕਸ਼ਾਹੀ) ੨੪ ਮਈ, ੨੦੨੩ (ਅੰਗ: ੬੬੩)

ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੩ ਘਰੁ ੨ ਚਉਪਦੇ, ੴ ਸਤਿਗੁਰ ਪ੍ਰਸਾਦਿ ॥ ਹੇ ਭਾਈ, ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾ ਇਹ ਖ਼ਰਚਿਆਂ ਮੁੱਕਦਾ ਹੈ, ਨਾ ਇਹ ਗਵਾਚਦਾ ਹੈ। ਇਸ ਧਨ ਦੀ ਇਹ ਸਿਫ਼ਤਿ ਮੈਨੂੰ ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। ਹੇ ਭਾਈ, ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪ੍ਰਮਾਤਮਾ ਦਾ ਨਾਮ-ਧਨ ਆਪਣੇ ਮਨ ਵਿੱਚ ਵਸਾਉਂਦਾ ਹਾਂ ।੧। ਹੇ ਭਾਈ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿੱਚ ਪੂਰੇ ਗੁਰੂ ਨੇ ਪ੍ਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪ੍ਰਮਾਤਮਾ ਦੇ ਨਾਮ ਵਿੱਚ ਸੁਰਤਿ ਜੋੜ ਕੇ ਆਤਮਿਕ ਜੀਵਨ ਦੇ ਸ਼ਾਹ ਬਣ ਗਏ। ਹੇ ਭਾਈ, ਇਹ ਨਾਮ-ਧਨ ਪ੍ਰਮਾਤਮਾ ਦੀ ਕਿਰਪਾ ਨਾਲ ਮਨ ਵਿੱਚ ਆ ਕੇ ਵੱਸਦਾ ਹੈ। ਰਹਾਉ।

ਹੇ ਭਾਈ, ਗੁਰੂ ਸ਼ਰਨ ਆਏ ਮਨੁੱਖ ਦੇ ਔਗੁਣ ਦੂਰ ਕਰ ਕੇ ਪ੍ਰਮਾਤਮਾ ਦੀ ਸਿਫ਼ਤਿ-ਸਾਲਾਹਿ ਉਸ ਦੇ ਹਿਰਦੇ ਵਿੱਚ ਵਸਾ ਦਿੰਦਾ ਹੈ। ਹੇ ਭਾਈ, ਪੂਰੇ ਗੁਰੂ ਦੀ ਉਚਾਰੀ ਹੋਈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਮਨੁੱਖ ਦੇ ਮਨ ਵਿੱਚ ਆਤਮਿਕ ਹੁਲਾਰੇ ਪੈਦਾ ਕਰਦੀ ਹੈ। ਇਸ ਬਾਣੀ ਦੀ ਬਰਕਤਿ ਨਾਲ ਆਤਮਿਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ।੨। ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । ਗੁਰੂ ਮਨੁੱਖ ਦੇ ਅੰਦਰੋਂ ਤੇਰ-ਮੇਰ ਮਿਟਾ ਕੇ ਪ੍ਰਮਾਤਮਾ ਦਾ ਨਾਮ ਉਸ ਦੇ ਮਨ ਵਿੱਚ ਵਸਾ ਦਿੰਦਾ ਹੈ ।

  1. Ludhiana Young Singer Harleen Kaur : ਗਾਇਕੀ 'ਚ ਹਰਲੀਨ ਪੁੱਟ ਰਹੀ ਨਿੱਤ ਨਵੀਆਂ ਪੁਲਾਂਘਾ, ਮਾਂ ਨੂੰ ਆਪਣਾ ਸੁਪਨਾ ਦਿਸ ਰਿਹਾ ਸੱਚ ਹੁੰਦਾ, ਪੜ੍ਹੋ ਇਸ ਮਿਹਨਤੀ ਕੁੜੀ ਦੀ ਕਹਾਣੀ...
  2. ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਮੁਲਜ਼ਮ ਸੰਦੀਪ ਬਰੇਟਾ ਗ੍ਰਿਫ਼ਤਾਰ, ਪੁਲਿਸ ਨੇ ਬੈਂਗਲੁਰੂ ਹਵਾਈ ਅੱਡੇ ਤੋਂ ਕੀਤਾ ਕਾਬੂ
  3. ਭਾਜਪਾ ਸਰਕਾਰ ਦੇ 9 ਸਾਲ ਪੂਰੇ, ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਭਾਜਪਾ ਦੀ ਵਿਕਾਸ ਨੀਤੀ 'ਤੇ ਦਿੱਤਾ ਵੱਡਾ ਬਿਆਨ

ਹੇ ਭਾਈ, ਪ੍ਰਮਾਤਮਾ ਦਾ ਨਾਮ ਅਮੋਲਕ ਹੈ, ਕਿਸੇ ਵੀ ਦੁਨਿਆਵੀ ਕੀਮਤ ਨਾਲ ਨਹੀਂ ਮਿਲ ਸਕਦਾ । ਹਾਂ, ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩। ਹੇ ਭਾਈ, ਭਾਵੇਂ ਪ੍ਰਮਾਤਮਾ ਆਪ ਹੀ ਸਭ ਵਿੱਚ ਵੱਸਦਾ ਹੈ, ਪਰ, ਗੁਰੂ ਦੀ ਮਤਿ ਉਤੇ ਤੁਰਿਆਂ ਹੀ ਮਨੁੱਖ ਦੇ ਹਿਰਦੇ ਵਿੱਚ ਪਰਗਟ ਹੁੰਦਾ ਹੈ । ਹੇ ਨਾਨਕ, ਆਤਮਿਕ ਅਡੋਲਤਾ ਵਿੱਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਪਛਾਣ ਲਿਆ ਹੈ। ਉਸ ਨੂੰ ਪ੍ਰਮਾਤਮਾ ਦਾ ਨਾਮ ਸਦਾ ਲਈ ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ ਪ੍ਰਮਾਤਮਾ ਦੀ ਯਾਦ ਵਿੱਚ ਪਤੀਜਿਆ ਰਹਿੰਦਾ ਹੈ ।੪। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2025 Ushodaya Enterprises Pvt. Ltd., All Rights Reserved.