ETV Bharat / state

Daily Hukamnama 26 April: ੧੩ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਮੁੱਖਵਾਕ

Daily Hukamnama 26 April, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama, Aaj da hukamnama
Daily Hukamnama
author img

By

Published : Apr 26, 2023, 7:29 AM IST

Daily Hukamnama 26 April : ੧੩ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਸਲੋਕੁ ਮਃ ੩ ॥ ਮੋਹ-ਰੂਪ ਉਧਾਰੇ ਦੇ ਦੱਬੇ ਹੋਏ, ਹੇ ਭਾਈ, ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ। ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਅਤੇ ਨਾ ਹੀ ਹਿਰਦੇ ਵਿੱਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਜਾਂ ਸੇਵਾ ਨਹੀਂ ਕਰਦਾ। ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈ ਵਿੱਚ ਅਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।

ਹੇ ਨਾਨਕ, ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿੱਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿੱਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿੱਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ, ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ। ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿੱਚ ਸਦਾ ਤੁਰਦੀ ਹੈ। ਇਸ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ ਰੂਪ ਸੋਜ ਸੁੰਦਰ ਹੈ, ਕਿਉਂਕਿ ਉਸ ਨੂੰ ਪ੍ਰਮਾਤਮਾ ਰੂਪੀ ਪਤੀ ਸਦਾ ਮਿਲਿਆ ਹੋਇਆ ਹੈ। ਉਹ ਇਸਤਰੀ ਸਦਾ ਸੁਹਾਗਣ ਹੈ, ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ।

ਹੇ ਨਾਨਕ, ਗੁਰੂ ਦੇ ਪਿਆਰ ਵਿੱਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੋ ਭਾਈ, ਉਨ੍ਹਾਂ ਦਾ ਦਰਸ਼ਨ ਨਾ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ, ਮਨ ਤੋਂ ਖੋਟੇ ਉਹ ਆਦਮੀ ਵਿਭਚਾਰਨ ਇਸਤਰੀ ਵਾਂਗ ਘਰ-ਘਰ ਕਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿੱਚ ਮਿਲਦੇ ਹਨ। ਹੇ ਹਰਿ, ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਦੇ ਬੋਹੜ ਆਪਣੇ ਨਰਮ ਸੁਭਾਅ ਕਾਰਨ ਪਹੁੰਚੇ ਸਿਖਰ ਤੇ, ਪੰਜ ਵਾਰ ਰਹੇ ਮੁੱਖ ਮੰਤਰੀ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.