ETV Bharat / state

Daily Hukamnama 27 June: ੧੩ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Jun 27, 2023, 6:47 AM IST

Daily Hukamnama 27 June, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama, Amritsar, Golden Temple
Daily Hukamnama

ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਮੰਗਲਵਾਰ, ੧੩ ਹਾੜ (ਸੰਮਤ ੫੫੫ ਨਾਨਕਸ਼ਾਹੀ) ੨੭ ਜੂਨ, ੨੦੨੩ (ਅੰਗ: ੬੨੬)

ਪੰਜਾਬੀ ਵਿਆਖਿਆ:- ਸੋਰਠਿ ਮਹਲਾ ੫ ॥ ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

English Translation:- SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 || Tuesday, 13th Assaar (Samvat 555 Nanakshahi) 27th June, 2023 (Page: 626) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.