ETV Bharat / state

Daily Hukamnama 30 April : ੧੭ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸਤਿਗੁਰ ਪ੍ਰਸਾਦਿ

Daily Hukamnama 30 April, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Aaj da Hukamnama
Aaj da Hukamnama
author img

By

Published : Apr 30, 2023, 6:37 AM IST

Daily Hukamnama 30 April : ੧੭ ਵੈਸਾਖ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ -

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੋ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਐਤਵਾਰ, ੧੭ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੩ (ਅੰਗ: ੬੫੮)

ਪੰਜਾਬੀ ਵਿਆਖਿਆ:

ਸੋ, ਹੇ ਮਾਧੋ, ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ ਉਸ ਮੋਹ ਦੀ ਫਾਹੀ ਵਿਚੋਂ ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਗਾ? ।੧।

ਹੇ ਮਾਧੋ, ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈ, ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਨ੍ਹਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈ।੧।ਰਹਾਉ। ਸਾਡਾ ਤੇਰੇ ਨਾਲ ਪਿਆਰ ਵੀ ਉਹ ਹੈ, ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ। ਅਸਾਂ ਮਰ ਕੇ ਵੀ ਤੇਰੀ ਯਾਦ ਨਹੀਂ ਛੱਡਣੀ, ਮੱਛੀ ਪਾਣੀ ਵਿਚੋਂ ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਵੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਵੀ ਪਾਣੀ ਦੀ ਪਿਆਸ ਲਗਾ ਦਿੰਦੀ ਹੈ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ ਜੱਦੀ ਮਲਕੀਅਤ ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ।

ਇਸ ਪ੍ਰੇਮ ਤੋਂ ਵਾਂਝਾ ਹੋਇਆ ਸਾਰਾ ਜਗਤ ਮੋਹ ਦੇ ਪਰਦੇ ਵਿੱਚ ਫਸਿਆ ਪਿਆ ਹੈ, ਪਰ ਪ੍ਰਭੂ ਨਾਲ ਪ੍ਰੇਮ ਕਰਨ ਵਾਲੇ ਭਗਤਾਂ ਨੂੰ ਇਸ ਮੋਹ ਦਾ ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ, ਹੇ ਮਾਧੋ, ਮੈਂ ਇਕ ਤੇਰੀ ਭਗਤੀ ਆਪਣੇ ਹਿਰਦੇ ਵਿੱਚ ਇੰਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ। ਜਿਸ ਮੋਹ ਤੋਂ ਬਚਣ ਲਈ ਮੈਂ ਭੋਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ। ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ।੪।੨।

ਸ਼ਬਦ ਦਾ ਭਾਵ :- ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ- ਪ੍ਰਭੂ-ਚਰਨਾਂ ਵਿੱਚ ਪਿਆਰ।

ਇਹ ਵੀ ਪੜ੍ਹੋ: Punjabi University ਦੇ ਸਥਾਪਨਾ ਦਿਵਸ ਮੌਕੇ ਬੋਲੇ ਸੀਐਮ ਮਾਨ, ਕਿਹਾ- "ਇਹ ਯੂਨੀਵਰਸਿਟੀ ਪੰਜਾਬ ਤੇ ਪੰਜਾਬੀ ਮਾਂ-ਬੋਲੀ ਦਾ ਗੌਰਵ"

ETV Bharat Logo

Copyright © 2025 Ushodaya Enterprises Pvt. Ltd., All Rights Reserved.